16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਵਿਖੇ ਖੇਲੋ ਇੰਡੀਆ ਐਸਮਿਤਾ ਸੈਪਕਟਰਾ ਸਿਟੀ ਲੀਗ ਟੂਰਨਾਮੈਂਟ ਕਰਵਾਇਆ <br/>

ਅਜੀਤ ਡੈਸਕ 15-02-2026
ਝਬਾਲ, 14 ਫਰਵਰੀ ( ਸੁਖਦੇਵ ਸਿੰਘ)- ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾ ਵਿਖੇ ਖੇਲੋ ਇੰਡੀਆ ਅਧੀਨ ਐਸਮਿਤਾ ਸੈਪਕਟਰਾ ਸਿਟੀ ਲੀਗ 2025-26 ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾਂ ਕਲਾਂ, ਗੁਰੂ ਨਾਨਕ ਦੇਵ ਅਕੈਡਮੀ, ਮਿਲੇਨੀਅਮ ਵਰਲਡ ਸਕੂਲ ਕੈਰੋਂ, ਪਾਏਨ ਲੈਂਡ ਇੰਟਰਨੈਸ਼ਨਲ ਸਕੂਲ, ਫੋਰ ਐੱਸ ਸੀਨੀਅਰ ਸੈਕੰਡਰੀ ਸਕੂਲ, ਗ੍ਰੀਨ ਫੀਲਡ ਸਕੂਲ ਦਿਆਲਪੁਰ ,ਬਾਬਾ ਬੀਰ ਸਿੰਘ ਸਕੂਲ ਨੌਰੰਗਾਬਾਦ ਦੀਆਂ ਟੀਮਾਂ ਨੇ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਸ਼ਾਮਿਲ ਹੋਏ ਡਾਇਰੈਕਟਰ ਰੁਪਿੰਦਰ ਕੋਰ ਅਤੇ ਵੱਖ-ਵੱਖ ਸਕੂਲਾਂ ਦੇ ਆਏ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਗਏ | ਟੂਰਨਾਮੈਂਟ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤੀ ਗਈ | ਰੰਗ-ਬਰੰਗੇ ਪਹਿਰਾਵਿਆਂ ਵਿਚ ਵਿਦਿਆਰਥਣਾਂ ਵਲੋਂ ਗਿੱਧਾ ਅਤੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਜੋਸ਼ ਤੇ ਭਾਵਨਾ ਨਾਲ ਪ੍ਰਦਰਸ਼ਨ ਕੀਤਾ | ਖੇਡ ਮੁਕਾਬਲਿਆਂ ਵਿਚ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾ ਦੀ ਟੀਮ ਨੇ ਬਿਹਤਰ ਪ੍ਰਦਰਸ਼ਨ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹਨ, ਜੋ ਸਰੀਰਕ ਤੰਦਰੁਸਤੀ, ਮਾਨਸਿਕ ਵਿਕਾਸ ਅਤੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਉਨਾਂ ਕਿਹਾ ਕਿ ਇਹ ਨਾ ਸਿਰਫ਼ ਬਿਮਾਰੀਆਂ ਤੋਂ ਬਚਾਉਂਦੀਆਂ ਹਨ, ਸਗੋਂ ਅਨੁਸ਼ਾਸਨ, ਟੀਮ ਵਰਕ ਅਤੇ ਭਾਈਚਾਰਕ ਸਾਂਝ ਦੇ ਗੁਣ ਵੀ ਸਿਖਾਉਂਦੀਆਂ ਹਨ | ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਦਿਮਾਗ ਦਾ ਨਿਵਾਸ ਹੁੰਦਾ ਹੈ | ਇਸ ਮੌਕੇ ਮੁੱਖ ਮਹਿਮਾਨ ਡਾਇਰੈਕਟਰ ਰੁਪਿੰਦਰ ਕੌਰ, ਚੇਅਰਮੈਨ ਜਸਵੰਤ ਸਿੰਘ ਅਤੇ ਜਨਰਲ ਸਕੱਤਰ ਰਾਜੇਸ਼ ਥਾਪਾ ਵਲੋਂ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲੀ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਚ ਲਗਾਈ ਗਈ ਵਾਇਲਡ ਲਾਈਫ ਫੋਟੋਗ੍ਰਾਫੀ ਪ੍ਰਦਰਸ਼ਨੀ ਅਗਲੀ ਖ਼ਬਰ ਮਾਝਾ ਕਾਲਜ ਵਿਚ ਫੇਅਰਵੈੱਲ ਪਾਰਟੀ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।