ਓਠੀਆਂ, 14 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਸ਼ਿਵਰਾਤਰੀ ਦੇ ਸ਼ੁਭ ਦਿਹਾੜੇ 'ਤੇ ਅੱਜ ਭਗਵਾਨ ਸ਼ਿਵ ਜੀ ਦੀ ਦੇ ਮੰਦਰ ਪਿੰਡ ਜੋਸ਼ ਮੁਹਾਰ ਵਿਖੇ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਪਿੰਡ ਦੇ ਵੱਖ-ਵੱਖ ਪੜਾਵਾਂ ਤੇ ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਅਤੇ ਹਾਰ ਪਾ ਕੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਅਤੇ ਭਗਵਾਨ ਸ਼ਿਵ ਜੀ ਦੇ ਭਗਤਾਂ ਵਲੋਂ ਉਨ੍ਹਾਂ ਦੀ ਮਹਿਮਾ ਦੇ ਗੁਣਗਾਣ ਪਿੰਡ ਮੁਹਾਰ ਦੇ ਨਿੰਦਰਜੀਤ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਸ਼ੋਭਾ ਯਾਤਰਾ ਪਹੰੁਚਣ ਤੇ ਸੰਗਤਾ ਦਾ ਭਰਵਾਂ ਸਵਾਗਤ ਕੀਤਾ ਅਤੇ ਸੰਗਤਾਂ ਲਈ ਕੜਾਹ ਪੂੜੀਆਂ ਅਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਾਬਕਾ ਸਰਪੰਚ ਸੁਰਜੀਤ ਸਿੰਘ, ਗੁਰਦੇਵ ਸਿੰਘ, ਸਤਪਾਲ ਸਿੰਘ, ਬਾਬਾ ਕਸ਼ਮੀਰ ਸਿੰਘ, ਸੀਤਲ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |