17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੁਲਿਸ ਥਾਣਾ ਰਮਦਾਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ <br/>

ਅਜੀਤ ਡੈਸਕ 15-02-2026
ਗੱਗੋਮਾਹਲ, 14 ਫਰਵਰੀ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ 'ਤੇ ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ , ਉੱਪ ਪੁਲਿਸ ਕਪਤਾਨ ਅਜਨਾਲਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਰਮਦਾਸ ਦੇ ਮੁੱਖ ਅਫਸਰ ਐੱਸ.ਆਈ. ਅਰਜਨ ਕੁਮਾਰ ਦੇ ਨਿਰਦੇਸ਼ਾਂ ਮੁਤਾਬਿਕ ਇਕ ਪੁਲਿਸ ਪਾਰਟੀ ਸਰਹੱਦੀ ਖੇਤਰ ਵਿਚ ਗਸ਼ਤ ਕਰ ਰਹੀ ਸੀ | ਜਦੋਂ ਇਹ ਪਾਰਟੀ ਦਾਣਾ ਮੰਡੀ ਅਵਾਣ ਨੇੜੇ ਪਹੁੰਚੀ ਤਾਂ ਇੱਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸਦੀ ਜੇਬ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿੱਤ ਦੋਸ਼ੀ ਦੀ ਪਹਿਚਾਣ ਗੁਰਮੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਥੋਬਾ ਥਾਣਾ ਰਮਦਾਸ ਵਜੋਂ ਹੋਈ | ਜਦੋਂਕਿ ਪੁਲਿਸ ਪਾਰਟੀ ਵਲੋਂ ਇਸ ਤੋਂ ਸਖਤੀ ਨਾਲ ਹੈਰੋਇਨ ਵੇਚਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤਾਂ ਇਸਦੇ ਦੱਸਣ ਮੁਤਾਬਿਕ ਹਰਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਬੱਲੜਵਾਲ ਵਜੋਂ ਕਥਿਤ ਦੋਸ਼ੀ ਨੂੰ ਗਿ੍ਫਤਾਰ ਕੀਤਾ ਗਿਆ | ਪੁਲਿਸ ਥਾਣਾ ਰਮਦਾਸ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਮਜੀਠਾ ਵਿਖੇ ਪੰਦ੍ਹਰਵਾਂ ਤਿੰਨ ਰੋਜ਼ਾ ਮਹਾਨ ਕਥਾ ਕੀਰਤਨ ਸਮਾਗਮ 20 ਤੋਂ <br/> ਅਗਲੀ ਖ਼ਬਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ-ਡਾ. ਵਿਸ਼ਾਲ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।