ਮਜੀਠਾ, 14 ਫਰਵਰੀ (ਮਨਿੰਦਰ ਸਿੰਘ ਸੋਖੀ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ ਅਤੇ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਦਰਵਾਂ ਤਿੰਨ ਰੋਜ਼ਾ ਸਾਲਾਨਾ ਮਹਾਨ ਕਥਾ ਕੀਰਤਨ ਸਮਾਗਮ ਕਰਾਇਆ ਜਾ ਰਿਹਾ ਹੈ | ਦਾਣਾ ਮੰਡੀ ਮਜੀਠਾ ਵਿਖੇ 20 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਇਸ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਪ੍ਰਬੰਧਕਾਂ ਵਲੋਂ ਕੀਤੀਆਂ ਜਾ ਰਹੀਆਂ ਹਨ | ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ 20 ਫਰਵਰੀ ਸ਼ੁੱਕਰਵਾਰ ਵਾਲੇ ਦਿਨ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਸਾਹਿਬ, ਕਥਾਵਾਚਕ ਗਿਆਨੀ ਕੁਲਵੰਤ ਸਿੰਘ ਜੀ ਸਾਹਿਬਜ਼ਾਦੇ ਸੇਵਾ ਦਲ ਅਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, 21 ਫਰਵਰੀ ਦਿਨ ਸ਼ਨੀਵਾਰ ਨੂੰ ਸ਼ਾਮ ਵਕਤ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ, ਕਥਾਵਾਚਕ ਗਿਆਨੀ ਮਾਨ ਸਿੰਘ ਸਾਬਕਾ ਹੈੱਡ ਗਰੰਥੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਦਾ ਢਾਡੀ ਜਥਾ ਇਸੇ ਤਰ੍ਹਾਂ 22 ਫਰਵਰੀ ਦਿਨ ਐਤਵਾਰ ਨੂੰ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਹਿਰ ਸ਼੍ਰੀ ਅੰਮਿ੍ਤਸਰ, ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲੇ ਅਤੇ ਗਿਆਨੀ ਬਲਬੀਰ ਸਿੰਘ ਪਾਰਸ ਦਾ ਢਾਡੀ ਜਥਾ ਮਨੋਹਰ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਯਤਨ ਕਰਨਗੇ | ਸਟੇਜ ਦੀ ਸੇਵਾ ਬਾਬਾ ਸੁਖਪਾਲ ਸਿੰਘ ਨਿਭਾਉਣਗੇ | ਸਮਾਗਮ ਦੀ ਸੰਪੂਰਨਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਭਾਈ ਪ੍ਰੇਮ ਸਿੰਘ ਅਰਦਾਸੀਆ ਸਿੰਘ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਕਰਨਗੇ | ਤਿੰਨੇ ਦਿਨ ਸੰਗਤਾਂ ਵਾਸਤੇ ਗੁਰੂ ਦੇ ਅਤੁੱਟ ਲੰਗਰ ਲਗਾਏ ਜਾਣਗੇ | ਜਾਣਕਾਰੀ ਦੇਣ ਵਾਲਿਆਂ ਵਿਚ ਪ੍ਰਧਾਨ ਬਲਜੀਤ ਸਿੰਘ, ਬਾਬਾ ਸੁਖਪਾਲ ਸਿੰਘ, ਜਥੇਦਾਰ ਹਰਪਾਲ ਸਿੰਘ, ਜਰਨੈਲ ਸਿੰਘ, ਪਿ੍ਤਪਾਲ ਸਿੰਘ ਸਰਾਫ, ਲਾਲ ਸਿੰਘ, ਬਲਦੇਵ ਸਿੰਘ, ਮੇਜਰ ਸਿੰਘ, ਮਾਸਟਰ ਜਗਜੀਤ ਸਿੰਘ, ਹੀਰਾ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਤਰਨਜੀਤ ਸਿੰਘ, ਪਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |