17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੀ ਮੀਟਿੰਗ 16 ਨੂੰ -ਬਾਠ

ਅਜੀਤ ਡੈਸਕ 15-02-2026
ਤਰਨ ਤਾਰਨ, 14 ਫਰਵਰੀ (ਇਕਬਾਲ ਸਿੰਘ ਸੋਢੀ)- ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੇ ਐਗਜੈਗਟਿਵ ਕਮੇਟੀ ਦੀ ਮੀਟਿੰਗ ਪ੍ਰਧਾਨ ਦਿਲਬਾਗ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ਜਿਸ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਜਰਨਲ ਹਾਊਸ ਦੀ ਮੀਟਿੰਗ 16 ਫਰਵਰੀ ਦਿਨ ਸੋਮਵਾਰ ਨੂੰ 12 ਵਜੇ ਦਾਣਾ ਮੰਡੀ ਤਰਨ ਤਾਰਨ ਵਿਖੇ ਲੁੱਕ ਪਲਾਂਟ ਵਿਚ ਰੱਖੀ ਗਈ ਹੈ, ਜਿਸ ਵਿਚ ਆੜ੍ਹਤੀ ਵਰਗ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ 'ਤੇ ਖੁੱਲ ਕੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ | ਉਨ੍ਹਾਂ ਸਮੂਹ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਇਸ ਮੀਟਿੰਗ ਵਿਚ ਜਰੂਰ ਹਾਜ਼ਰ ਹੋਣ ਤਾਂ ਜੋ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਜਾ ਸਕੇ |
ਪਿਛਲੀ ਖ਼ਬਰ ਕੈਨਵੇ ਕਾਲਜ ਦਾ ਐਮ. ਐਡ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਮੇਲੇ ਮੌਕੇ ਹਰੀ ਹਰ ਰੋਹੀ ਮੰਦਰ ਪੱਟੀ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।