28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸੜਕ ਦੁਰਘਟਨਾ ਦੌਰਾਨ ਜ਼ਖ਼ਮੀ ਦੀ ਮੌਤ

ਅਜੀਤ ਡੈਸਕ 16-02-2026
ਤਰਨ ਤਾਰਨ, 15 ਫਰਵਰੀ (ਹਰਿੰਦਰ ਸਿੰਘ)-ਇਕ ਕਾਰ ਚਾਲਕ ਵਲੋਂ ਇਕ ਵਿਅਕਤੀ ਨੂੰ ਟੱਕਰ ਮਾਰਨ 'ਤੇ ਵਿਅਕਤੀ ਦੀ ਮੌਤ ਹੋ ਗਈ | ਇਸ ਸੰਬੰਧੀ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਗੁਰਬੀਰ ਸਿੰਘ ਪੁੱਤਰ ਸੁੁੱਚਾ ਸਿੰਘ ਵਾਸੀ ਕੰਬੋਅ ਨੇ ਦੱਸਿਆ ਕਿ ਉਹ ਆਪਣੇ ਫੁੱਫੜ ਲਖਵਿੰਦਰ ਸਿੰਘ, ਆਪਣੀ ਵੱਡੀ ਨੂੰਹ ਅਮਨਦੀਪ ਕੌਰ ਪਤਨੀ ਪਰਮਜੀਤ ਸਿੰਘ ਨਾਲ ਬਾਬਾ ਸ਼ੇੇਖਫੱਤੇ ਖੀਰ ਚੜ੍ਹਾਉਣ ਲਈ ਜਾ ਰਹੇ ਸੀ ਕਿ ਜਦੋਂ ਉਹ ਕੱਦਗਿੱਲ ਮੁੱਖ ਹਾਈਵੇ ਤੋਂ ਬਾਗੜੀਆਂ ਵਾਲੇ ਪਾਸੇ ਜਾਣ ਲਈ ਮੁੜਣ ਲੱਗੇ ਤਾਂ ਪਿਛਲੇ ਪਾਸੇ ਤੋਂ ਇਕ ਤੇਜ਼ ਰਫਤਾਰ ਨਾਲ ਕਾਰ ਮਾਰਕਾ ਵੋਲਕਸਵੈਗਨ ਵੈਨਟੋ ਨੰਬਰੀ ਪੀ.ਬੀ 47-ਈ-4141 ਨੇ ਜ਼ੋਰਦਾਰ ਟੱਕਰ ਮਾਰੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ | ਉਨ੍ਹਾਂ ਨੇ ਅਮਨਦੀਪ ਕੌਰ ਨੂੰ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦਾਖ਼ਲ ਕਰਵਾਇਆ, ਪਰ ਲਖਵਿੰਦਰ ਸਿੰਘ ਦੇ ਸੱਟ ਜ਼ਿਆਦਾ ਹੋਣ ਕਰਕੇ ਉਨ੍ਹਾਂ ਨੂੰੰ ਅਮਨਦੀਪ ਹਸਪਤਾਲ ਅੰਮਿ੍ਤਸਰ ਦਾਖ਼ਲ ਕਰਵਾ ਦਿੱਤਾ, ਜਿਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਸੰਬੰਧੀ ਏ.ਐਸ.ਆਈ. ਹਰਪ੍ਰੀਤ ਸਿੰਘ ਨੇ ਕਾਰਵਾਈ ਕਰਦਿਆਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੜਕ ਦੁਰਘਟਨਾ ਦੇ ਚਲਦਿਆਂ ਪੁਲਿਸ ਮੁਲਾਜ਼ਮ ਦੀ ਮੌਤ ਅਗਲੀ ਖ਼ਬਰ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।