28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਵੱਖ-ਵੱਖ ਸਕੂਲੀ ਖਿਡਾਰੀਆਂ ਨੂੰ ਫੁੱਟਬਾਲ ਵੰਡੇ <br/>

ਅਜੀਤ ਡੈਸਕ 16-02-2026
ਗੋਇੰਦਵਾਲ ਸਾਹਿਬ, 15 ਫਰਵਰੀ (ਸਕੱਤਰ ਸਿੰਘ ਅਟਵਾਲ)-ਭਾਰਤ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 'ਫੀਫਾ' ਦੇ ਸਹਿਯੋਗ ਨਾਲ ਫੁੱਟਬਾਲ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਕਈ ਕੀਤੇ ਜਾ ਰਹੇ ਉਪਰਾਲੇ ਤਹਿਤ ਪੀ.ਐਮ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਨੋਡਲ ਸੰਸਥਾ ਬਣਾ ਕੇ ਪੂਰੇ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਿਚ ਫੁੱਟਬਾਲ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਜਿਲ੍ਹੇ ਭਰ ਦੇ ਦੋ ਦਰਜਨ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿੰਨ੍ਹਾ ਨੂੰ ਫੁੱਟਬਾਲਾਂ ਦੀ ਵੰਡ ਕੀਤੀ ਗਈ | ਇਸ ਮੌਕੇ ਰੱਖੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਟੀਮ ਨੇ ਸ਼ਿਰਕਤ ਕੀਤੀ | ਵਿਦਿਆਲਿਆ ਦੇ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਸਮਾਗਮ ਵਿਚ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਮਾਗਮ ਵਿਚ ਆਏ ਮੋਹਤਬਰਾਂ ਨੇ ਆਪਣੇ ਭਾਸ਼ਣ ਵਿਚ ਬੋਲਦੇ ਹੋਏ ਆਖਿਆ ਕਿ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਪੜ੍ਹਾਈ ਅਤੇ ਖੇਡਾਂ ਵੱਲ ਰੁਚੀ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਬਿਨ੍ਹਾ ਵਜ੍ਹਾ ਮੋਬਾਈਲ ਫੋਨ ਦੀ ਵਰਤੋਂ ਤੋਂ ਗੁਰੇਜ ਰੱਖਣ ਲਈ ਆਖਿਆ | ਇਸ ਮੌਕੇ ਵਿਦਿਆਰਥੀਆਂ ਨੂੰ ਫੁੱਟਬਾਲ ਖੇਡ ਨਾਲ ਜੋੜਨ ਲਈ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੂੰ ਫੁੱਟਬਾਲਾਂ ਦੇ ਡੱਬੇ ਤਕਸੀਮ ਕੀਤੇ ਗਏ | ਵਿਦਿਆਲਿਆ ਤੇ ਵਾਈਸ ਪਿ੍ੰਸੀਪਲ ਹੇਮੰਤ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਅਤੇ ਵੱਖ ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਦਾ ਫੁੱਟਬਾਲ ਦਾ ਇਕ ਮੈਚ ਕਰਵਾਇਆ ਗਿਆ, ਜਿਸ ਦਾ ਵਿਦਿਆਲਿਆ ਦੇ ਵਿਦਿਆਰਥੀਆਂ ਅਤੇ ਸਰੋਤਿਆ ਨੇ ਖੂਬ ਆਨੰਦ ਮਾਣਿਆ | ਇਸ ਮੌਕੇ ਵਿਦਿਆਲਿਆ ਦੇ ਪੀ.ਈ.ਟੀ. ਰਾਮ ਪ੍ਰਕਾਸ਼ ਅਤੇ ਫੁੱਟਬਾਲ ਦੇ ਕੋਚ ਪਰਮਪਾਲ ਸਿੰਘ, ਅਭੀਜੀਤ ਸਿੰਘ ਅਤੇ ਸੰਸਥਾ ਦਾ ਸਟਾਫ ਮੌਜੂਦ ਸਨ |

ਪਿਛਲੀ ਖ਼ਬਰ ਤਲਵਿੰਦਰ ਕੌਰ ਦੀ ਬੇਵਕਤੀ ਮੌਤ 'ਤੇ ਪਰਿਵਾਰ ਨਾਲ ਚੇਅ. ਦਿਲਬਾਗ ਸਿੰਘ ਨੇ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਪਿੰਡ ਬਹਿੜਵਾਲ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕੱਲ੍ਹ : ਬਹਿੜਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।