28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਤਲਵਿੰਦਰ ਕੌਰ ਦੀ ਬੇਵਕਤੀ ਮੌਤ 'ਤੇ ਪਰਿਵਾਰ ਨਾਲ ਚੇਅ. ਦਿਲਬਾਗ ਸਿੰਘ ਨੇ ਕੀਤਾ ਦੁੱਖ ਸਾਂਝਾ <br/>

ਅਜੀਤ ਡੈਸਕ 16-02-2026
ਤਰਨ ਤਾਰਨ, 15 ਫਰਵਰੀ (ਹਰਿੰਦਰ ਸਿੰਘ)-ਪਿਛਲੇ ਦਿਨੀਂ ਹਰਜਿੰਦਰ ਸਿੰਘ ਗੋਹਲਵੜ੍ਹ ਦੀ ਧਰਮ ਪਤਨੀ ਤਲਵਿੰਦਰ ਕੌਰ ਦੀ ਬੇਵਕਤੀ ਮੌਤ 'ਤੇ ਪਰਿਵਾਰ ਅਤੇ ਹਰਜਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੀ.ਏ. ਅਤੇ ਚੇਅਰਮੈਨ ਦਿਲਬਾਗ ਸਿੰਘ ਕੈਰੋਂ ਦੁੱਖ ਸਾਂਝਾ ਕਰਨ ਲਈ ਪਿੰਡ ਗੋਹਲਵੜ੍ਹ ਵਿਖੇ ਪਹੁੰਚੇ | ਜਿਥੇ ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਬੀਬੀ ਤਲਵਿੰਦਰ ਕੌਰ ਇਕ ਵਧੀਆ ਸ਼ਖ਼ਸੀਅਤ ਸਨ ਅਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ | ਉਨ੍ਹਾਂ ਦੀ ਮੌਤ ਨਾਲ ਜਿਥੇ ਪਰਿਵਾਰ ਨੂੰ ਘਾਟਾ ਪਿਆ ਹੈ, ਉਥੇ ਸਮਾਜ ਵਿਚੋਂ ਵਧੀਆ ਰੂਹ ਚਲੀ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤਲਵਿੰਦਰ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ | ਇਸ ਮੌਕੇ ਰਘੁਬੀਰ ਸਿੰਘ, ਸੁਬੇਗ ਸਿੰਘ, ਲਾਲਜੀਤ ਸਿੰਘ, ਕਸ਼ਮੀਰ ਸਿੰਘ ਸਰਪੰਚ ਗੋਹਲਵੜ੍ਹ, ਉਂਕਾਰ ਸਿੰਘ ਚੋਹਲਾ ਸਾਹਿਬ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਬਹਿੜਵਾਲ ਵਿਚ ਸਾਲਾਨਾ ਗੁਰਮਤਿ ਸਮਾਗਮ 17 ਨੂੰ <br/> ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਵੱਖ-ਵੱਖ ਸਕੂਲੀ ਖਿਡਾਰੀਆਂ ਨੂੰ ਫੁੱਟਬਾਲ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।