ਖਾਲੜਾ, 15 ਫਰਵਰੀ (ਜੱਜਪਾਲ ਸਿੰਘ ਜੱਜ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਪਿੰਡ ਬਹਿੜਵਾਲ ਵਿਖੇ ਸਲਾਨਾ ਗੁਰਮਤਿ ਸਮਾਗਮ 17 ਫਰਵਰੀ ਨੂੰ ਬਹੁਤ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਸੁਪਰੀਟੈਂਡੰਟ ਧਰਮ ਪ੍ਰਚਾਰ ਕਮੇਟੀ ਸ੍ਰੀ ਦਰਬਾਰ ਸਾਹਿਬ ਮਲਕੀਤ ਸਿੰਘ ਬਹਿੜਵਾਲ ਨੇ ਦਿੰਦਿਆਂ ਦੱਸਿਆ ਕਿ ਨਗਰ ਦੀਆਂ ਸੰਗਤਾਂ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸੱਜਣਗੇ, ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਭਾਈ ਸ਼ੁੱਭਦੀਪ ਸਿੰਘ, ਬੀਬੀ ਰਪਿੰਦਰ ਕੌਰ ਢਾਡੀ ਜਥਾ ਤੇ ਭਾਈ ਸਤਨਾਮ ਸਿੰਘ ਬਲੋਵਾਲ ਕਵੀਸ਼ਰੀ ਜਥਾ ਧਰਮ ਪ੍ਰਚਾਰ ਕਮੇਟੀ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਇਲਾਕੇ ਦੇ ਸੰਤਾਂ ਮਹਾਂਪੁਰਸ਼ ਵੀ ਸੰਗਤਾਂ ਦੇ ਦਰਸ਼ਨ ਕਰਨਗੇ |