ਝਬਾਲ, 15 ਫਰਵਰੀ (ਸੁਖਦੇਵ ਸਿੰਘ)ਲੁਧਿਆਣਾ ਵਿਖੇ ਕਰਵਾਈਆਂ ਗਈਆਂ 45ਵੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਥਲੇਟਿਕਸ ਦੇ ਇਵੇਂਟ 400 ਮੀਟਰ ਰਿਲੇਅ ਦੌੜ ਵਿਚ ਗੋਲਡ ਮੈਡਲ ਪ੍ਰਾਪਤ ਕੀਤਾ | ਇਸ ਸੰਬੰਧੀ ਸਰਕਾਰੀ ਐਲੀਮੈਂਟਰੀ ਸਕੂਲ ਦੋਦੇ ਦੇ ਮੁੱਖ ਅਧਿਆਪਕ ਤੇ ਕੋਚ ਜਰਨੈਲ ਸਿੰਘ ਅਤੇ ਜਗਜੀਤ ਸਿੰਘ ਨੇ ਦੱਸਿਆ ਕਿ ਬਲਾਕ ਗੰਡੀਵਿੰਡ ਦੇ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਦੋਦੇ, ਭੁੱਚਰ ਖੁਰਦ, ਰਸੂਲਪੁਰ ਦੀਆਂ ਲੜਕੀਆਂ ਦੀ ਰਿਲੇਅ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਬਲਾਕ ਗੰਡੀਵਿੰਡ ਦੇ ਸਮੂਹ ਅਧਿਆਪਕਾਂ ਅਤੇ ਪਿੰਡ ਦੋਦੇ ਦੀ ਪੰਚਾਇਤ ਵਲੋਂ ਜੇਤੂ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਰਜਿੰਦਰ ਸਿੰਘ ਅਤੇ ਬਲਾਕ ਖੇਡ ਅਫ਼ਸਰ ਰਣਦੀਪ ਸਿੰਘ ਨੇ ਕੋਚ ਅਤੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਪਿੰਡ ਦੋਦੇ ਦੇ ਸਰਪੰਚ ਸੋਨੂੰ ਬਰਾੜ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਬੱਚਿਆਂ ਦੀ ਹਰ ਸੰਭਵ ਸਹਾਇਤਾ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਨਰਿੰਦਰ ਨੂਰ, ਅਧਿਆਪਕ ਗੁਰਚਰਨ ਕੋਟ ਸਿਵਿਆਂ, ਜਸਪਾਲ ਸਿੰਘ, ਰਮਨਬੀਰ ਸਿੰਘ, ਸਾਹਿਬ ਸਿੰਘ, ਗੁਰਵੇਲ ਸਿੰਘ ਠੱਠਾ, ਸੀ.ਐਚ.ਟੀ. ਮਨਪ੍ਰੀਤ ਕੌਰ, ਰੁਪਿੰਦਰ ਕੌਰ, ਰਣਜੀਤ ਕੌਰ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |