28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

19 ਨੂੰ ਐਨ.ਪੀ.ਐਸ. ਕਰਮਚਾਰੀ ਫੂਕਣਗੇ ਮੁੱਖ ਮੰਤਰੀ ਦੇ ਪੁਤਲੇ-ਗੋਹਲਵੜ <br/>

ਅਜੀਤ ਡੈਸਕ 16-02-2026
ਤਰਨ ਤਾਰਨ, 15 ਫਰਵਰੀ (ਇਕਬਾਲ ਸਿੰਘ ਸੋਢੀ)—ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਉਲੀਕੇ ਸੰਘਰਸ਼ ਸੰਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਗੋਹਲਵੜ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ, ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਤਿੰਨ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜਿਸ਼ੀ ਚੁੱਪੀ ਵਿਰੁੱਧ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ 19 ਫਰਵਰੀ ਨੂੰ ਮੁੱਖ ਮੰਤਰੀ ਦੇ ਅਰਥੀ ਫੂਕ ਮੁਜ਼ਾਹਰੇ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਕੀਤੇ ਜਾਣਗੇ ਅਤੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ.ਪੀ.ਐਸ. ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ, ਜਿਸ ਦੇ ਸੰਬੰਧ ਵਿਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ 'ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ, ਕਿਉਂਕਿ ਹੁਣ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਂਅ ਵਿਚ ਹਨ |

ਪਿਛਲੀ ਖ਼ਬਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤੇ ਸੰਤ ਬਾਬਾ... ਅਗਲੀ ਖ਼ਬਰ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਬਲਾਕ ਗੰਡੀਵਿੰਡ ਨੇ ਪਹਿਲਾ ਸਥਾਨ ਕੀਤਾ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।