28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕੇਂਦਰੀ ਜੇਲ੍ਹ ਗੋਇੰਦਵਾਲ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ

ਅਜੀਤ ਡੈਸਕ 16-02-2026
ਤਰਨ ਤਾਰਨ, 15 ਫਰਵਰੀ (ਇਕਬਾਲ ਸਿੰਘ ਸੋਢੀ)-ਹਮੇਸ਼ਾਂ ਹੀ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਮਿਲਣਾ ਬਾਦਸਤੂਰ ਜਾਰੀ ਹੈ | ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਕੇਵਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੀਤੀ ਗਈ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿਚੋਂ 1 ਕੀਪੈਡ ਫੋਨ, 1 ਟੱਚ ਫੋਨ, 145 ਤੰਬਾਕੂ ਪੁੜੀਆਂ, 27 ਕੂਲ-ਲਿਪ, 345 ਬੀੜੀਆ ਬੰਡਲ ਲਵਾਰਿਸ ਬਰਾਮਦ ਹੋਈਆਂ | ਇਸ ਸੰਬੰਧੀ ਏ.ਐਸ.ਆਈ. ਪਿਆਰਾ ਸਿੰਘ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਵਲੋਂ ਕੀਤੀ ਗਈ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿਚੋਂ 2 ਕੀਪੈਡ ਫੋਨ, 2 ਟੱਚ ਫੋਨ, 333 ਬੀੜੀਆਂ ਬੰਡਲ, 130 ਪੈਕਟ ਤੰਬਾਕੂ, 40 ਕੂਲ-ਲਿਪ, 79 ਤੰਬਾਕੂ ਪੁੜੀਆਂ ਲਾਵਾਰਿਸ ਬਰਾਮਦ ਹੋਈਆਂ | ਇਸ ਸੰਬੰਧੀ ਏ.ਐਸ.ਆਈ. ਬਲਦੇਵ ਸਿੰਘ ਨੇ ਮਾਮਲਾ ਦਰਜ ਕਰਕੇ ਉਪਰੋਕਤ ਮਿਲੇ ਸਾਮਾਨ ਦੇ ਅਸਲ ਵਾਰਿਸਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਅਟਾਰੀ ਸਰਹੱਦ ਦੇ ਨਜ਼ਦੀਕ ਤੋਂ ਕਿਸਾਨ ਕਾਬਲ ਸਿੰਘ ਮੁਹਾਵਾ ਦੇ ਸਹਿਯੋਗ ਨਾਲ ਜ਼ਿੰਦਾ ਅਜ਼ਗਰ ਕੀਤਾ ਕਾਬੂ <br/> ਅਗਲੀ ਖ਼ਬਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤੇ ਸੰਤ ਬਾਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।