ਫਤਿਆਬਾਦ, 15 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਦਿਲਾਂ ਦੀ ਧੜਕਣ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੇਲ੍ਹ 'ਚੋ ਰਿਹਾਈ ਹੋਣ 'ਤੇ ਸਾਥੀਆਂ ਜਥੇਦਾਰ ਬਲਦੇਵ ਸਿੰਘ ਸ਼ੈਲਰ ਵਾਲੇ, ਨੰਬਰਦਾਰ ਸੰਤੋਖ ਸਿੰਘ, ਸਤਪਾਲ ਸਿੰਘ ਕਾਨੂੰਗੋ ਅਤੇ ਜਸਬੀਰ ਸਿੰਘ ਬਿੱਲਾ ਪ੍ਰਧਾਨ ਸਮੇਤ ਮੁਲਾਕਾਤ ਕਰਕੇ ਬਿਕਰਮ ਸਿੰਘ ਮਜੀਠੀਆ ਨੂੰ ਬੁੱਕਾ ਭੇਟ ਕੀਤਾ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਮਜੀਠੀਆ ਨੂੰ ਬਦਲਾ ਲਊ ਭਾਵਨਾ ਤਹਿਤ ਝੂਠੇ ਕੇਸਾਂ ਵਿਚ ਫਸਾ ਕੇ ਜੇਲ ਵਿਚ ਬੰਦ ਕੀਤਾ ਸੀ, ਪਰ ਆਖਰ ਸੱਚ ਦੀ ਜਿੱਤ ਹੋਈ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਰਿਹਾਈ ਮਿਲੀ |