28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪਿੰਡ ਸੁਰ ਸਿੰਘ ਵਿਖੇ ਕਈ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ <br/>

ਅਜੀਤ ਡੈਸਕ 16-02-2026
ਤਰਨ ਤਾਰਨ, 15 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪਿੰਡ ਸੁਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਕਈ ਪੀੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਚਲੇ ਆ ਰਹੇ ਪਿੰਡ ਦੇ ਸਰਪੰਚ ਰਾਜਬੀਰ ਸਿੰਘ, ਦਿਲਬਾਗ ਸਿੰਘ, ਗੁਰਕਿਰਪਾਲ ਸਿੰਘ ਲੱਡਾ ਦੀ ਪ੍ਰੇਰਨਾ ਸਦਕਾ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋ ਗਏ | ਇਸ ਮੌਕੇ ਵਿਧਾਇਕ ਸਰਵਣ ਸਿੰਘ ਧੁੰਨ ਨੇ 'ਆਪ' ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਿਚ ਹਰਚੰਦ ਸਿੰਘ ਸਮੁੰਦਰੀ ਵਾਲੇ, ਗੁਰਵਿੰਦਰ ਸਿੰਘ, ਗੁਰਸਾਹਿਬ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਗਟ ਸਿੰਘ, ਚਮਕੌਰ ਸਿੰਘ, ਸਤਨਾਮ ਸਿੰਘ, ਬੰਤਾ ਸਿੰਘ ਫਗਵਾੜੀਆ ਅਤੇ ਗੁਰਪ੍ਰੀਤ ਸਿੰਘ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ | ਰਣਬੀਰ ਸਿੰਘ ਰਾਣਾ ਅਤੇ ਗੁਰਵਿੰਦਰ ਸਿੰਘ ਮਾਹਣਾ ਨੇ ਦੱਸਿਆ ਕੇ ਸਰਵਣ ਸਿੰਘ ਧੁੰਨ ਵਲੋਂ ਭਰੋਸਾ ਦਿੱਤਾ ਗਿਆ ਕਿ ਇਨ੍ਹਾਂ ਨੂੰ ਪਾਰਟੀ ਵਿਚ ਆਉਣ 'ਤੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ 'ਆਪ' ਸਰਕਾਰ ਤੋਂ ਬਹੁਤ ਖੁਸ਼ ਹਨ ਕਿ ਸਾਨੂੰ ਖੇਤਾਂ ਵਾਸਤੇ ਪੂਰੀ ਬਿਜਲੀ ਸਪਲਾਈ ਬਿਨਾਂ ਕੱਟਾਂ ਤੋਂ ਮਿਲ ਰਹੀ ਹੈ | ਜਦੋਂ ਦੀ ਸਰਕਾਰ ਬਣੀ ਹੈ ਉਦੋਂ ਤੋਂ ਘਰਾਂ ਦੇ ਬਿੱਲ ਵੀ ਜ਼ੀਰੋ ਆ ਰਹੇ ਹਨ | ਆਉਣ ਵਾਲੇ ਸਮੇਂ ਵਿਚ ਹੋਰ ਵੀ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਮਿਲਣਗੇ |

ਪਿਛਲੀ ਖ਼ਬਰ ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਕਾਬੂ <br/> ਅਗਲੀ ਖ਼ਬਰ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਨੇ ਸਾਥੀਆਂ ਸਮੇਤ ਮਜੀਠੀਆ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।