28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਕਾਬੂ <br/>

ਅਜੀਤ ਡੈਸਕ 16-02-2026
ਤਰਨ ਤਾਰਨ, 15 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੇ ਏ.ਐਸ.ਆਈ. ਬਲਜਿੰਦਰ ਸਿੰਘ ਨੇ ਨੱਥੋਕੇ ਟੀ.ਪੁਆਇੰਟ ਵਿਖੇ ਲਗਾਏ ਗਏ ਨਾਕੇ ਦੌਰਾਨ ਹਰਜੀਤ ਸਿੰਘ ਉਰਫ਼ ਰੈਂਬੋ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਗਲਾਣੀ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਅਤੇ 1120 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐਸ.ਆਈ. ਪ੍ਰਦੁੱਮਣ ਸਿੰਘ ਨੇ ਗਸ਼ਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਇਕ ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥਾਂ ਵਿਚ ਫੜੀਆਂ ਹੋਈਆਂ ਵਸਤੂਆਂ ਨੂੰ ਸੁੱਟ ਕੇ ਖਿਸਕਣ ਲੱਗਾ, ਪੁਲਿਸ ਪਾਰਟੀ ਨੂੰ ਸ਼ੱਕ ਪੈਣ 'ਤੇ ਜਦ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੀਆਂ ਵਸਤੂਆਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਇਕ ਪੰਨੀ ਸਿਲਵਰ ਸੜੀ ਹੋਈ, 20 ਰੁਪਏ ਦਾ ਨੋਟ ਦੀ ਬਣਾਈ ਹੋਈ ਪਾਈਪ ਤੇ ਇਕ ਮਾਚਿਸ ਦੀ ਡੱਬੀ ਤੇ ਸੜੀਆਂ ਹੋਈਆਂ ਤੀਲਾਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸਾਗਰ ਪੁੱਤਰ ਤਰਸੇਮ ਸਿੰਘ ਵਾਸੀ ਗਲੀ ਭੁਜੀਏ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਵਜੋਂ ਹੋਈ | ਥਾਣਾ ਗੋਇੰਦਵਾਲ ਸਾਹਿਬ ਦੇ ਸਬ ਇੰਸਪੈਕਟਰ ਲਖਬੀਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਚੌਂਕੀ ਫਤਿਆਬਾਦ ਅਤੇ ਕਸਬਾ ਫਤਿਆਬਾਦ ਆਦਿ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨੇੜ੍ਹੇ ਦਾਣਾ ਮੰਡੀ ਫਤਿਆਬਾਦ ਪਹੁੰਚੀ ਤਾਂ ਇਕ ਵਿਅਕਤੀ ਮੰਡੀ ਵਾਲੇ ਪਾਸੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵਲੋਂ ਕਾਬੂ ਕੀਤਾ ਤਾਂ ਉਸ ਕੋਲੋਂ ਇਕ ਪੰਨੀ ਪਾਈਪ ਅਤੇ ਇਕ ਲਾਈਟਰ ਬਰਾਮਦ ਹੋਏ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਨੇੜ੍ਹੇ ਰੇਲਵੇ ਸਟੇਸ਼ਨ ਲਾਗੋਂ ਲਖਵਿੰਦਰ ਸਿੰਘ ਉਰਫ਼ ਰਣਜੀਤ ਸਿੰਘ ਰਾਣਾ ਪੁੱਤਰ ਮਲੂਕ ਸਿੰਘ ਵਾਸੀ ਮੁਹੱਲਾਂ ਸਾਂਸੀਆਂ ਵਾਲਾ ਵਾਰਡ ਨੰਬਰ 2 ਪੱਟੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ |

ਪਿਛਲੀ ਖ਼ਬਰ ਇਕ ਕਿੱਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪਿੰਡ ਸੁਰ ਸਿੰਘ ਵਿਖੇ ਕਈ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।