ਤਰਨ ਤਾਰਨ, 15 ਫਰਵਰੀ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ 10 ਲੱਖ 20 ਹਜ਼ਾਰ ਦੀ ਠੱਗੀ ਮਾਰਨ 'ਤੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਸਿਮਰਜੀਤ ਕੌਰ ਪਤਨੀ ਮਨਜਿੰਦਰ ਸਿੰਘ ਵਾਸੀ ਦੀਨੇਵਾਲ ਨੇ ਦੱਸਿਆ ਕਿ ਸੁਖਵਿੰਦਰ ਕੌਰ ਪਤਨੀ ਸੁਰਜੀਤ ਸਿੰਘ, ਕਰਨਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਮਨਜਿੰਦਰ ਕੌਰ ਪੁੱਤਰੀ ਸੁਰਜੀਤ ਸਿੰਘ ਸਾਰੇ ਵਾਸੀਆਨ ਦੀਨੇਵਾਲ ਨੇ ਉਸ ਨਾਲ 10 ਲੱਖ 20 ਹਜ਼ਾਰ ਰੁਪਏ ਦੇ ਕਰੀਬ ਠੱਗੀ ਮਾਰੀ ਹੈ | ਉਕਤ ਵਿਅਕਤੀਆਂ ਨੇ ਅਜੇ ਤੱਕ ਉਸ ਦੇ ਪੈਸੇ ਵਾਪਸ ਨਹੀਂ ਕੀਤੇ | ਇਸ ਮਾਮਲੇ ਦੀ ਜਾਂਚ ਇੰਨਕੁਆਰੀ ਉਪ ਕਪਤਾਨ ਸਥਾਨਕ ਤਰਨ ਤਾਰਨ ਵਲੋਂ ਕਰਨ ਉਪਰੰਤ ਸੁਖਵਿੰਦਰ ਕੌਰ, ਕਰਨਬੀਰ ਸਿੰਘ ਅਤੇ ਮਨਜਿੰਦਰ ਕੌਰ ਵਾਸੀ ਦੀਨੇਵਾਲ ਦੇ ਖ਼ਿਲਾਫ਼ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |