ਅਜਨਾਲਾ, 15 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਪੰਜਾਬ ਭਰ ਵਿਚ ਯੂਥ ਕਾਂਗਰਸ ਦੀ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਪ੍ਰਤੀ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਇੱਥੋਂ ਥੋੜੀ ਦੂਰ ਸਥਿਤ ਪਿੰਡ ਗੁੱਝਾਪੀਰ ਵਿਖੇ ਯੂਥ ਆਗੂ ਕਰਨ ਗੁੱਝਾਪੀਰ ਦੇ ਗ੍ਰਹਿ ਵਿਖੇ ਮੈਂਬਰਸ਼ਿਪ ਮੁਹਿੰਮ ਸੰਬੰਧੀ ਨੌਜਵਾਨਾਂ ਨਾਲ ਕੀਤੀ ਅਹਿਮ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਨ ਲਈ ਕੀਤੀ ਗਈ ਇਸ ਪਹਿਲ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਦੇਸ਼ ਤੇ ਪੰਜਾਬ ਦਾ ਭਵਿੱਖ ਮਜ਼ਬੂਤ ਹੋਵੇਗਾ | ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ਤੇ ਵਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਠੱਲ ਪਾਉਣ ਵਿਚ ਪੂਰੀ ਤਰ੍ਹਾਂ ਨਕਾਮ ਸਾਬਤ ਹੋਈ ਹੈ ਅਤੇ ਆਏ ਦਿਨ ਹੀ ਮਾਪਿਆਂ ਦੇ ਗੱਭਰੂ ਪੁੱਤ ਨਸ਼ਿਆਂ ਦੇ ਵਹਿਣ ਵਿਚ ਵਹਿ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਇਸ ਮੌਕੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ ਅਤੇ ਯੂਥ ਆਗੂ ਕਰਨ ਗੁੱਝਾਪੀਰ ਵਲੋਂ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ, ਗੁਰਮੇਲ ਸਿੰਘ ਬੰਟੀ ਕੱਲੋਮਾਹਲ, ਸਰਬਜੋਤ ਸਿੰਘ ਮਾਹਲ, ਗੁਰਪ੍ਰੀਤ ਸਿੰਘ ਗੁੱਝਾਪੀਰ, ਜੱਜ ਸੰਧੂ, ਪਰਮਜੀਤ ਸਿੰਘ ਗੁੱਝਾਪੀਰ, ਬਲਵਿੰਦਰ ਸਿੰਘ ਗੁੱਝਾਪੀਰ ਅਤੇ ਰਵੇਲ ਸਿੰਘ ਗੁੱਝਾਪੀਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ |