ਗੱਗੋਮਾਹਲ/ਰਮਦਾਸ, 15 ਫਰਵਰੀ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਅਜਨਾਲਾ ਹਲਕੇ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੋਨ ਸੇਵਾਦਾਰ ਸੁੱਚਾ ਸਿੰਘ ਜੱਟਾ ਤੇ ਸੀਨੀਅਰ ਆਗੂ ਸਾਬਕਾ ਸਰਪੰਚ ਹਰਦੀਪ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਪ੍ਰਤੀ ਸਰਹੱਦੀ ਖੇਤਰ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਤੋਂ ਲੋਕਾਂ ਨੂੰ ਭਾਰੀ ਉਮੀਦਾਂ ਹਨ | ਪਾਰਟੀ ਵਲੋਂ ਸਰਹੱਦੀ ਪਿੰਡ ਘੋਨੇਵਾਹਲਾ ਤੇ ਸਿੰਘੋਕੇ ਵਿਖੇ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਵਿਚ ਉਚੇਚੇ ਤੌਰ 'ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ, ਯੂਥ ਆਗੂ ਮਨਜੋਤ ਸਿੰਘ ਪੁਰੇਵਾਲ ਪਹੁੰਚੇ | ਇਸ ਸਮੇਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਸਰਪੰਚ ਅਮਰਜੀਤ ਸਿੰਘ, ਸਾਬਕਾ ਸਰਪੰਚ ਗੁਲਜਾਰ ਸਿੰਘ, ਪੰਚ ਲਖਵਿੰਦਰ ਕੌਰ, ਮੰਗਲ ਸਿੰਘ, ਪ੍ਰਭਜੋਤ ਸਿੰਘ, ਬਖਸ਼ੀਸ਼ ਸਿੰਘ, ਮੇਜਰ ਸਿੰਘ, ਬੀਰ ਸਿੰਘ, ਜਗੀਰ ਸਿੰਘ, ਸਾਬਕਾ ਫੌਜੀ ਸੰਤੋਖ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ, ਗੁਰਸੇਵਕ ਸਿੰਘ, ਇੰਦਰਜੀਤ ਸਿੰਘ, ਮਨਪ੍ਰੀਤ ਕੌਰ, ਹਰਜੀਤ ਕੌਰ, ਕੁਲਜੀਤ ਕੌਰ, ਸੰਦੀਪ ਕੌਰ ਆਦਿ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ | ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਭਾਈ ਤਾਲਬਪੁਰਾ ਵਲੋਂ ਕੀਤਾ ਗਿਆ | ਇਸ ਸਮੇਂ ਨੌਜਵਾਨ ਆਗੂ ਤਰਨਦੀਪ ਸਿੰਘ ਸਿੰਘੋਕੇ ਨੂੰ ਜ਼ੋਨ ਨੰਗਲ ਸੋਹਲ ਦੇ ਬੀ. ਸੀ. ਵਿੰਗ ਦਾ ਸੇਵਾਦਾਰ ਨਿਯੁਕਤ ਕੀਤਾ ਗਿਆ | ਇਸ ਮੌਕੇ ਸਾਬਕਾ ਫੌਜੀ ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਫੌਜੀ ਬਿਕਰਮਜੀਤ ਸਿੰਘ, ਪਲਵਿੰਦਰ ਸਿੰਘ, ਗੁਰਜੰਟ ਸਿੰਘ ਰੂੜੇਵਾਲ ਆਦਿ ਆਗੂ ਹਾਜ਼ਰ ਸਨ |