28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕੈਨੇਡਾ ਤੋਂ ਪੁਜੀਆਂ ਸ਼ਖ਼ਸੀਅਤਾਂ ਦਾ ਗੁਰੂ ਘਰ ਸੇਵਾਵਾਂ ਨਿਭਾਉਣ ਬਦਲੇ ਕੀਤਾ ਸਨਮਾਨਿਤ

ਅਜੀਤ ਡੈਸਕ 16-02-2026
ਬਾਬਾ ਬਕਾਲਾ ਸਾਹਿਬ, 15 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਘਰ ਦੇ ਅਨਿੰਨ ਸੇਵਕ ਪਰਿਵਾਰ ਜੋ ਹਰ ਸਾਲ ਕੈਨੇਡਾ ਤੋਂ ਆ ਕੇ ਧੰਨ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ ਅਤੇ ਗੁਰੂ ਘਰ ਦੀ ਸੇਵਾ ਵਿਚ ਹਿੱਸਾ ਵੀ ਪਾਉਂਦੇ ਹਨ, ਦਾ ਸ਼੍ਰੋਮਣੀ ਕਮੇਟੀ ਵਲੋਂ ਮਾਣ ਸਤਿਕਾਰ ਕੀਤਾ ਗਿਆ | ਇਸ ਮੌਕੇ ਪਰਿਵਾਰ ਵਲੋਂ ਜਿੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ, ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ, ਉਥੇ ਉਨਾਂ ਗੁਰੂ ਘਰ ਵਿਖੇ ਸੇਵਾਵਾਂ ਵੀ ਨਿਭਾਈਆਂ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਜਗਤਾਰ ਸਿੰਘ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਗੁਰੂ ਘਰ ਵਲੋਂ ਉਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ, ਗ੍ਰੰਥੀ ਭਾਈ ਰਛਪਾਲ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟਾੈਟ, ਜਰਮਨਜੀਤ ਸਿੰਘ ਜਲਾਲ ਉਸਮਾ, ਭਾਈ ਗੁਰਭੇਜ ਸਿੰਘ ਕੰਗ, ਹਰਭਿੰਦਰ ਸਿੰਘ ਧਾਰੋਵਾਲੀ ਜਥੇਦਾਰ ਲੰਗਰ, ਹਰਪ੍ਰੀਤ ਸਿੰਘ ਆਨੰਦ, ਜਸਬੀਰ ਸਿੰਘ ਬੱਲ ਖੱਬੇ ਰਾਜਪੂਤਾਂ, ਭਾਈ ਬਲਵਿੰਦਰ ਸਿੰਘ ਕੰਵਲ, ਤੇਜਿੰਦਰ ਸਿੰਘ ਬੱਲ ਸਠਿਆਲਾ, ਲਵਪ੍ਰੀਤ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਦਵਿੰਦਰ ਸਿੰਘ ਭੱਟੀਵਾਲ, ਸਰਬਜੀਤ ਸਿੰਘ ਲਾਡੀ, ਨਿਰਮਲ ਸਿੰਘ ਰਿਕਾਡਕੀਪਰ, ਚਰਨਜੀਤ ਸਿੰਘ ਸਹਾਇਕ, ਡਾ: ਹਰਮੀਤ ਸਿੰਘ, ਸੁਖਵਿੰਦਰ ਸਿੰਘ ਕੰਵਲ, ਪ੍ਰਭਸਿਮਰਨ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ, ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਜਗੀਰ ਸਿੰਘ ਲੋਹਵਾਲਿਆਂ ਦੀ 5ਵੀਂ ਸਾਲਾਨਾ ਬਰਸੀ ਰਮਦਾਸ ਵਿਖੇ ਸ਼ਰਧਾ ਨਾਲ ਮਨਾਈ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸਰਹੱਦੀ ਖੇਤਰ ਵਿਚ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।