ਰਮਦਾਸ, 15 ਫਰਵਰੀ (ਜਸਵੰਤ ਸਿੰਘ ਵਾਹਲਾ)-ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਲੰਗਰ ਪਕਾਉਣ ਲਈ ਲੋਹ ਹੇਠ ਅੱਗ ਬਾਲਣ ਦੀ ਲੰਮਾਂ ਸਮਾਂ ਸੇਵਾ ਕਰਨ ਵਾਲੇ ਬਾਬਾ ਜਗੀਰ ਸਿੰਘ ਦੀ 5ਵੀਂ ਸਾਲਾਨਾ ਬਰਸੀ ਉਨ੍ਹਾਂ ਦੇ ਅਸਥਾਨ ਕੋਟਲੀ ਸ਼ਾਹ ਹਬੀਬ (ਨੇੜੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ) ਵਿਖੇ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਥੇ ਇਹ ਜਿਕਰਯੋਗ ਹੈ ਕਿ ਸੰਤ ਬਾਬਾ ਹਰਨਾਮ ਸਿੰਘ ਸ਼ਾਮਪੁਰੇ ਵਾਲਿਆਂ ਦੀ ਸੰਗਤ ਸਦਕਾ ਘਰ ਬਾਰ ਦਾ ਮੋਹ ਤਿਆਗ ਕੇ ਸੇਵਾ ਨੂੰ ਸਮਰਪਿਤ ਹੋਏ ਬਾਬਾ ਜਗੀਰ ਸਿੰਘ ਨੇ 60 ਸਾਲ ਤੋਂ ਵੱਧ ਸਮਾਂ ਲੋਹ ਹੇਠ ਅੱਗ ਬਾਲਣ ਦੀ ਨਿਸ਼ਕਾਮ ਸੇਵਾ ਕੀਤੀ | ਬਜੁਰਗ ਹੋਣ ਉੇਪਰੰਤ ਉਨ੍ਹਾਂ ਦੀ ਸੇਵਾ ਭਾਵਨਾ ਨੂੰ ਵੇਖਦਿਆਂ ਇਲਾਕੇ ਦੀ ਸੰਗਤ ਨੇ ਉਨ੍ਹਾਂ ਦੀ ਯਾਦ ਵਿਚ ਕੋਟਲੀ ਸ਼ਾਹ ਹਬੀਬ ਵਿਖੇ ਨਿਵਾਸ ਤਿਆਰ ਕੀਤਾ ਜਿੱਥੇ ਉਨ੍ਹਾਂ ਨੇ ਆਪਣਾ ਅੰਤਿਮ ਸਮਾ ਬਤੀਤ ਕੀਤਾ | ਉਨ੍ਹਾਂ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਅਰੰਭ ਸ੍ਰੀ ਅਖੰਡ ਪਾਠ ਸਾਹਿਬਾਨ ਜੀ ਦੇ ਸੰਪੂਰਨ ਭੋਗ ਪਾਏ ਗਏ | ਉਪਰੰਤ ਖੁੱਲ੍ਹੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਅੰਦਰ ਦੀਵਾਨ ਸਜਾਏ ਗਏ ਜਿੱਥੇ ਹਜ਼ੂਰੀ ਰਾਗੀ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਭਾਈ ਸੁਖਵਿੰਦਰਪਾਲ ਸਿੰਘ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬੀਬੀ ਅਮਨਦੀਪ ਕੌਰ ਖਾਲਸਾ ਨਕੋਦਰ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਪ੍ਰਚਾਰਕ ਭਾਈ ਬਲਕਾਰ ਸਿੰਘ ਸੂਰੇਪੁਰ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਸੰਗਤਾਂ ਨੂੰ ਗੁਰਬਾਣੀ, ਕਥਾ ਵਿਚਾਰਾਂ ਨਾਲ ਨਿਹਾਲ ਕੀਤਾ | ਇਸ ਸਮੇ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਬਲਦੇਵ ਸਿੰਘ ਝੰਗੀ, ਅਮਰੀਕ ਸਿੰਘ ਮੰਦਰਾਂਵਾਲਾ, ਗੁਰਵਿੰਦਰ ਸਿੰਘ, ਜੋਧਾ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਵੇਲ ਸਿੰਘ ਕਤਲੇ, ਸੋਨੂੰ ਪੰਡੋਰੀ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਅੰਸਦੀਪ ਸਿੰਘ, ਮੇਜਰ ਸਿੰਘ ਪੰਡੋਰੀ, ਜਸਬੀਰ ਸਿੰਘ, ਜੋਗਾ ਸਿੰਘ, ਜਗਪ੍ਰੀਤ ਸਿੰਘ, ਗੁਰਵੀਰ ਸਿੰਘ, ਸ਼ੁਭ ਕੋਟਲੀ, ਗੁਰਨਾਮ ਸਿੰਘ, ਦਿਲਬਾਗ ਸਿੰਘ, ਕਰਨੈਲ ਸਿੰਘ ਪੰਡੋਰੀ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਝੁੱਗੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਸਮਾਗਮਾਂ 'ਚ ਹਾਜ਼ਰੀ ਭਰੀ |