28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਦਾਣਾ ਮੰਡੀ ਅਟਾਰੀ 'ਚ ਕਰੋੜ ਰੁਪਏ ਨਾਲ ਬਣਨ ਵਾਲੇ ਤਿੰਨ ਸ਼ੈੱਡ ਬਣਾਉਣ ਦੀ ਹੋਈ ਸ਼ੁਰੂਆਤ <br/>

ਅਜੀਤ ਡੈਸਕ 16-02-2026
ਅਟਾਰੀ ਸਰਹੱਦ ਅੰਮਿ੍ਤਸਰ, 15 ਫਰਵਰੀ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪੰਜਾਬ ਸਰਕਾਰ ਨੇ ਸਰਹੱਦੀ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਦਾਣਾ ਮੰਡੀ ਅਟਾਰੀ ਵਿਖੇ ਤਿੰਨ ਨਵੇਂ ਸ਼ੈੱਡਾਂ ਨੂੰ ਬਣਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ ਗਈ | ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਦੱਸਿਆ ਗਿਆ ਹੈ ਕਿ ਇਸ ਪ੍ਰੋਜੈਕਟ ਉੱਪਰ 2.52 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਅਟਾਰੀ ਦੀ ਚੇਅਰਪਰਸਨ ਤੇ ਮੰਡੀ ਦੇ ਆੜ੍ਹਤੀਏ ਅਤੇ ਇਲਾਕੇ ਦੇ ਕਿਸਾਨ ਵੀ ਹਾਜ਼ਰ ਸਨ | ਦਾਣਾ ਮੰਡੀ ਅਟਾਰੀ ਵਿਖੇ ਤਿੰਨ ਨਵੇਂ ਸ਼ੈੱਡਾਂ ਦੀ ਉਸਾਰੀ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਦਾਣਾ ਮੰਡੀ ਵਿਚ ਤਿੰਨ ਨਵੇਂ ਸ਼ੈੱਡ ਬਣਨ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਫਸਲ ਦੀ ਵਿਕਰੀ ਸਮੇਂ ਕਿਸੇ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਸ. ਰਮਦਾਸ ਨੇ ਕਿਹਾ ਕਿ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਦਾਣਾ ਮੰਡੀ ਵਿਚ ਸ਼ੈੱਡਾਂ ਦੀ ਬੇਹੱਦ ਜ਼ਰੂਰਤ ਹੈ | ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਇਸ ਮੰਗ ਨੂੰ ਸਰਕਾਰ ਦੇ ਧਿਆਨ ਵਿਚ ਲਿਆਂਦਾ ਸੀ, ਜਿਸ ਸਦਕਾ ਪੰਜਾਬ ਮੰਡੀ ਬੋਰਡ ਵਲੋਂ ਅਟਾਰੀ ਦਾਣਾ ਮੰਡੀ ਵਿਚ ਤਿੰਨ ਨਵੇਂ ਸ਼ੈੱਡ ਬਣਾਉਣ ਲਈ 2.52 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਤਹਿਤ ਅੱਜ ਇਨ੍ਹਾਂ ਸ਼ੈੱਡਾ ਦੇ ਨਿਰਮਾਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਕੀ ਮੁਸ਼ਕਿਲਾਂ ਹਨ ਉਨ੍ਹਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਹਰ ਖੇਤਰ ਵਿਚ ਲਾ-ਮਿਸਾਲ ਕੰਮ ਕੀਤੇ ਜਾ ਰਹੇ ਹਨ ਕ੍ਰਾਂਤੀ ਲਿਆਂਦੀ ਗਈ ਹੈ |

ਪਿਛਲੀ ਖ਼ਬਰ ਹਰ ਵਰਗ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੋਂ ਦੁਖੀ-ਸੱਚਰ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਬੀਮਾ ਯੋਜਨਾ ਫੇਲ੍ਹ ਸਾਬਤ ਹੋਵੇਗੀ-ਹਰਦੀਪ ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।