28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਹਰ ਵਰਗ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੋਂ ਦੁਖੀ-ਸੱਚਰ

ਅਜੀਤ ਡੈਸਕ 16-02-2026
ਮਜੀਠਾ, 15 ਫਰਵਰੀ (ਮਨਿੰਦਰ ਸਿੰਘ ਸੋਖੀ)-ਅਗਲੇ ਸਾਲ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਰਾਜਸੀ ਪਾਰਟੀਆਂ ਨੇ ਹੁਣ ਤੋਂ ਹੀ ਤਿਆਰੀਆਂ ਅਰੰਭ ਕਰ ਦਿੱਤੀਆਂ ਹਨ, ਅੱਜ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਮਜੀਠਾ 'ਚ ਵੀ ਆਪਣੀਆਂ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ, ਜਿਸਦੇ ਤਹਿਤ ਅੱਜ ਵਾਰਡ ਨੰਬਰ 9 ਵਿਚ ਗੁਰਪਾਲ ਸਿੰਘ ਸੇਠ ਦੇ ਗ੍ਰਹਿ ਵਿਖੇ ਇਕ ਮੀਟਿੰਗ ਕੀਤੀ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ | ਉਪਰੰਤ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਸੱਚਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਨਾਕਾਮੀਆਂ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ ਜੇਕਰ ਗੱਲ ਕਰੀਏ ਕਾਨੂੰਨ ਵਿਵਸਥਾ ਦੀ ਤਾਂ ਇਸ ਵਿਚ ਇਹ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਹਰ ਰੋਜ਼ ਕਤਲਾਂ ਦੀਆਂ ਵਾਰਦਾਤਾਂ, ਫ਼ਿਰੌਤੀਆਂ ਆਮ ਜਿਹੀ ਗੱਲ ਹੋ ਗਈ ਹੈ, ਨਸ਼ਾ ਹਰ ਗਲੀ ਗਲੀ ਵਿਕ ਰਿਹਾ ਹੈ ਜਦ ਕਿ ਪ੍ਰਸ਼ਾਸਨ ਤੇ ਸਰਕਾਰ ਇਸ਼ਤਿਹਾਰਬਾਜ਼ੀ ਰਾਹੀਂ ਸਬ ਠੀਕ ਹੋਣ ਦਾ ਡਰਾਮਾ ਕਰ ਰਹੀ ਹੈ ਪਰ ਪੰਜਾਬ ਦੇ ਲੋਕ ਅਗਾਮੀ ਚੋਣਾਂ ਵਿਚ ਇਸਦਾ ਮੂੰਹ ਤੋੜਵਾਂ ਜਵਾਬ ਦੇਣਗੇ ਤੇ ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣਗੇ | ਇਸ ਮੌਕੇ ਗੁਰਪਾਲ ਸਿੰਘ ਸੇਠ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਸੋਨਾ, ਸਾਬਕਾ ਕੌਂਸਲਰ ਪੱਪੀ ਭੱਲਾ, ਗੁੱਲੂ ਪੁਰੀ, ਯੂਥ ਕਾਂਗਰਸੀ ਆਗੂ ਸੰਨੀ ਕੱਥੂਨੰਗਲ, ਗਗਨਦੀਪ ਸਿੰਘ ਕੋਟਲਾ ਮੱਜਾ ਸਿੰਘ, ਸੁਖਵਿੰਦਰ ਸਿੰਘ ਆਕੜ, ਬੂਟਾ ਸਿੰਘ, ਦਿਲਬਾਗ ਸਿੰਘ, ਕਾਕਾ ਕਲੇਰ ਪ੍ਰਧਾਨ ਯੂਨੀਅਨ, ਗੋਲਡੀ ਰੋੜੀ, ਸੇਠ, ਮਨੋਹਰ ਲਾਲ ਗਾਲੋਵਾਲੀ, ਵਿਜੇ ਕੁਮਾਰ, ਲਾਲੀ ਹਮਜ਼ਾ, ਸ਼ੇਰਾ ਈਦਗਾਹ, ਬੱਬੂ ਮਜੀਠਾ, ਬਾਬਾ ਬਿੱਲਾ, ਭੁਪਿੰਦਰ ਸਿੰਘ ਭਿੰਦਾ ਰੋੜੀ, ਜਸਪਾਲ ਸਿੰਘ ਜਲਾਲਪੁਰ ਤੇ ਹੋਰ ਵੀ ਆਗੂ ਹਾਜ਼ਰ ਸਨ
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਖਾਦ ਵਿਕਰੇਤਾ ਡੀਲਰਾਂ ਦੀ ਕੀਤੀ ਮੀਟਿੰਗ ਅਗਲੀ ਖ਼ਬਰ ਦਾਣਾ ਮੰਡੀ ਅਟਾਰੀ 'ਚ ਕਰੋੜ ਰੁਪਏ ਨਾਲ ਬਣਨ ਵਾਲੇ ਤਿੰਨ ਸ਼ੈੱਡ ਬਣਾਉਣ ਦੀ ਹੋਈ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।