24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਟਰੇਡ ਵਰਗ ਨਾਲ ਸੰਬੰਧਿਤ ਮੁਸ਼ਕਿਲਾਂ ਅੱਜ ਸੁਣੀਆਂ ਜਾਣਗੀਆਂ- ਪ੍ਰਧਾਨ ਬਾਠ <br/>

ਅਜੀਤ ਡੈਸਕ 18-02-2026
ਤਰਨ ਤਾਰਨ, 17 ਫਰਵਰੀ (ਇਕਬਾਲ ਸਿੰਘ ਸੋਢੀ)- ਟਰੇਡ ਵਿੰਗ ਨਾਲ ਸੰਬੰਧਿਤ ਵਰਗ ਦੀ ਮੀਟਿੰਗ 18 ਫਰਵਰੀ ਨੂੰ ਦਾਣਾ ਮੰਡੀ ਤਰਨ ਤਾਰਨ ਵਿਖੇ ਦੁਪਹਿਰ 2 ਵਜੇ ਹੋ ਰਹੀ ਹੈ, ਜਿਸ ਵਿਚ ਜ਼ਿਲ੍ਹੇ ਦੇ ਉੱਚ ਅਧਿਕਾਰੀ ਪਹੁੰਚ ਰੇਹ ਹਨ, ਜੋ ਕਿ ਟਰੇਡ ਵਰਗ ਨਾਲ ਸੰਬੰਧਿਤ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨਗੇ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੱਲ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰੇਡ ਵਿੰਗ ਦੇ ਹਲਕਾ ਤਰਨ ਤਾਰਨ ਦੇ ਪ੍ਰਧਾਨ ਅਤੇ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਨੇ ਦਿੱਤੀ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਚਾਰੇ ਹਲਕਿਆਂ ਦੇ ਟਰੇਡ ਵਿੰਗ ਦੇ ਪ੍ਰਧਾਨ ਵੀ ਮੌਜੂਦ ਰਹਿਣਗੇ ਅਤੇ ਪਹੁੰਚੇ ਹੋਏ ਪ੍ਰਸ਼ਾਸ਼ਨ ਅਧਿਕਾਰੀਆਂ ਨੂੰ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਸਮੂਹ ਆੜ੍ਹਤੀ ਵਰਗ, ਵਪਾਰੀ ਵਰਗ, ਇੰਡਸਟਰੀ ਵਰਗ ਅਤੇ ਹੋਰਨਾਂ ਟਰੇਡ ਵਿੰਗ ਨਾਲ ਸੰਬੰਧਿਤ ਵਰਗ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਇਸ ਮੀਟਿੰਗ ਵਿਚ ਹਾਜ਼ਰ ਹੋਣ ਤਾਂ ਜੋ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਪ੍ਰਸ਼ਾਸਨ ਪਾਸੋਂ ਹੱਲ ਕਰਵਾਇਆ ਜਾ ਸਕੇ |

ਪਿਛਲੀ ਖ਼ਬਰ ਪ੍ਰੀ ਐਸ.ਆਈ.ਆਰ. ਸੰਬੰਧੀ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ ਅਗਲੀ ਖ਼ਬਰ ਸਕਾਰਪੀਓ ਨੇ ਮਾਰੀ ਛੋਟੇ ਹਾਥੀ ਗੱਡੀ ਨੂੰ ਟੱਕਰ, ਔਰਤ ਦੀ ਮੌਤ, ਕਈ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।