ਤਰਨ ਤਾਰਨ, 17 ਫਰਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ 2 ਲੁਟੇਰਿਆਂ ਵਲੋਂ ਘਰ ਪੁੱਛਣ ਦੇ ਬਹਾਨੇ ਬਜੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਪੱਟੀ ਵਿਖੇ ਮੋਹਨ ਸਿੰਘ ਚੌਧਰੀ ਪੁੱਤਰ ਰਾਮ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਕੀਤੀ ਕਿ ਉਸਦੀ ਪਤਨੀ ਜਨਕ ਰਾਣੀ (80) ਸਾਲ 16 ਫਰਵਰੀ ਨੂੰ ਘਰ ਦੀ ਬੈਠਕ ਦੇ ਦਰਵਾਜੇ ਕੋਲ ਬੈਠੀ ਸੀ ਤਾਂ ਉਸ ਸਮੇਂ ਇਕ ਮੋਟਰਸਾਈਕਲ 'ਤੇ 2 ਨੌਜਵਾਨ ਆਏ, ਜਿਨ੍ਹਾਂ ਨੇ ਘਰ ਪੁੱਛਣ ਦੇ ਬਹਾਨੇ ਉਸਦੀ ਪਤਨੀ ਦੇ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਐੱਸ.ਆਈ. ਰਵੀਸ਼ੰਕਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |