24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਫੱਗਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 18-02-2026
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਫੱਗਣ ਮਹੀਨੇ ਦੀ ਚੌਦਸ ਤੇ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮੈਨੇਜਰ ਹਰਜਿੰਦਰ ਸਿੰਘ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ | ਲੱਖਾਂ ਦੀ ਗਿਣਤੀ 'ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਮੱਥਾ ਟੇਕਿਆ ਤੇ ਗੁਰਬਾਣੀ ਦਾ ਕੀਰਤਨ ਸਰਵਨ ਕੀਤਾ | ਹਜੂਰੀ ਰਾਗੀ ਜਥਿਆਂ ਵਲੋਂ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਲੰਗਰ ਹਾਲ ਵਿਖੇ ਚਾਹ-ਪੌਕੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ | ਦੀਵਾਨ ਹਾਲ ਵਿਖੇ ਚੌਦਸ ਤੇ ਮੱਸਿਆ ਸਮੇਂ ਭਾਰੀ ਦੀਵਾਨ ਸਜਿਆ, ਜਿਸ ਵਿਚ ਢਾਡੀ, ਕਵੀਸ਼ਰੀ ਜਥਿਆਂ ਤੇ ਪ੍ਰਚਾਰਕ ਸਿੰਘਾਂ ਵਲੋਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਸਮੂਹ ਸਟਾਫ ਵਲੋਂ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਈਆਂ ਗਈਆਂ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ ਵੀ ਮੌਜੂਦ ਸੀ |
ਪਿਛਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ ਲਈ ਅੰਡਰ-19 ਮੁੰਡਿਆਂ ਦੀ ਕਿ੍ਕਟ ਟੀਮ ਵਾਸਤੇ ਟਰਾਇਲ ਕੱਲ੍ਹ ਅਗਲੀ ਖ਼ਬਰ ਅਣਪਛਾਤੇ ਗੱਡੀ ਦੀ ਟੱਕਰ ਨਾਲ ਸਕੂਟਰੀ ਸਵਾਰ ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।