24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਰੇਡਰਜ਼ ਕੈਂਪ ਅੱਜ- ਰਾਜਦੀਪ ਸਿੰਘ ਬਰਾੜ <br/>

ਅਜੀਤ ਡੈਸਕ 18-02-2026
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)- ਰਾਜ ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਰੇਡਰਸ ਕੈਂਪ ਭਲਕੇ 18 ਫਰਵਰੀ ਨੂੰ ਬਾਠ ਰੋਡ ਨਜ਼ਦੀਕ ਬੱਸ ਸਟੈਂਡ ਤਰਨ ਤਾਰਨ ਵਿਖੇ ਬਾਅਦ ਦੁਪਹਿਰ 2 ਵਜੇ ਲਗਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਨੇ ਇਸ ਕੈਂਪ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਕੈਂਪ ਦਾ ਉਦੇਸ਼ ਵਪਾਰੀ ਭਾਈਚਾਰੇ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਅਤੇ ਉਨਾਂ ਦੇ ਵਡਮੁੱਲੇ ਸੁਝਾਅ ਲੈਣਾ ਹੈ | ਇਸ ਮੌਕੇ ਉਨਾਂ ਕੈਂਪ ਦੀਆਂ ਸਮੁੱਚੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੈਂਪ ਦੀ ਸਫਲਤਾ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਜ਼ਿਲ੍ਹੇ ਦੇ ਵਪਾਰੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ | ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਗੁਰਮੀਤ ਸਿੰਘ ਮਾਨ, ਐੱਸ.ਡੀ.ਐਮ ਖਡੂਰ ਸਾਹਿਬ ਸੰਜੀਵ ਕੁਮਾਰ, ਐੱਸ.ਪੀ ਹੈਡ ਕੁਆਰਟਰ ਖੁਸ਼ਬੀਰ ਕੌਰ, ਸਹਾਇਕ ਰਾਜ ਤੇ ਕਰ ਕਮਿਸ਼ਨਰ ਅੰਜਲੀ ਸਿੰਘ, ਜੀ.ਐੱਮ ਜਿਲ੍ਹਾ ਉਦਯੋਗ ਕੇਂਦਰ ਸੁਖਪਾਲ ਸਿੰਘ, ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਹਰਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਹਰੀਕੇ ਵਿਖੇ ਖੇਤ ਦਿਵਸ ਮਨਾਇਆ <br/> ਅਗਲੀ ਖ਼ਬਰ ਸਿਹਤ ਬੀਮਾ ਕਾਰਡ ਬਣਾਉਣ ਲਈ ਲੋਕ ਹੋ ਰਹੇ ਖੱਜਲ ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।