23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>

ਅਜੀਤ ਡੈਸਕ 18-02-2026
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਜੋ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਿਰਮੌਰ ਅਗਵਾਈ ਸਦਕਾ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਕਰ ਰਿਹਾ ਵਿਖੇ ਨੌਵੀਂ ਜਮਾਤ ਦੇ ਬੱਚਿਆਂ ਵਲੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਰਬਜੀਤ ਕੌਰ ਨੇ ਬੱਚਿਆਂ ਨੂੰ ਅਲਵਿਦਾ ਆਖਦੇ ਹੋਏ ਕਿਹਾ ਕਿ ਉਨ੍ਹਾਂ ਦੇ ਅਨੁਸ਼ਾਸਨ, ਪ੍ਰਤੀਯੋਗਤਾਵਾਂ ਵਿਚ ਹਿੱਸਾ ਲੈਣ ਦੀ ਕਾਬਲੀਅਤ, ਉਨ੍ਹਾਂ ਦੇ ਹੁਨਰਾਂ ਦੀ ਯਾਦ ਹਮੇਸ਼ਾ ਹੀ ਉਹਨਾਂ ਦੇ ਦਿਲਾਂ ਵਿਚ ਰਹੇਗੀ | ਪਿ੍ੰਸੀਪਲ ਮੈਡਮ ਨੇ ਨਮ ਅੱਖਾਂ ਨਾਲ ਆਪਣੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੰਦੇ ਹੋਏ ਕਿਹਾ ਕਿ ਇਸ ਕਲਾਸ ਦੇ ਵਿਦਿਆਰਥੀ ਬਹੁਤ ਹੀ ਹੋਣਹਾਰ ਅਤੇ ਹਮੇਸ਼ਾ ਅਨੁਸ਼ਾਸਨ ਵਿਚ ਰਹਿਣ ਵਾਲੇ ਸਨ | ਮੈਡਮ ਵਲੋਂ ਸਾਰੇ ਹੀ ਬੱਚਿਆਂ ਨੂੰ ਜਿੰਦਗੀ ਵਿਚ ਸਫ਼ਲ ਹੋਣ ਦਾ ਆਸ਼ੀਰਵਾਦ ਦਿੱਤਾ ਗਿਆ | ਇਹ ਪਾਰਟੀ ਨੌਵੀਂ ਜਮਾਤ ਦੇ ਬੱਚਿਆਂ ਵਲੋਂ ਦਿੱਤੀ ਗਈ ਸੀ | ਉਨ੍ਹਾਂ ਵਲੋਂ ਦਸਵੀਂ ਕਲਾਸ ਦੇ ਬੱਚਿਆਂ ਦੇ ਹੁਨਰਾਂ ਅਤੇ ਵਿਅਕਤੀਤਵ ਨੂੰ ਦਰਸਾਉਣ ਵਾਲੇ ਗੀਤ ਲਗਾਏ ਗਏ ਅਤੇ ਅਲਵਿਦਾ ਸਪੀਚ ਦਿੱਤੀ ਗਈ | ਸਾਰੇ ਹੀ ਅਧਿਆਪਕਾ ਵਲੋਂ ਜਾਣ ਵਾਲੇ ਵਿਦਿਆਰਥੀਆਂ ਦੇ ਸਕੂਲੀ ਸਫ਼ਰ ਨੂੰ ਸਾਂਝਾ ਕੀਤਾ ਗਿਆ ਅਤੇ ਅਗਾਂਹ ਵਾਲੀ ਜਿੰਦਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ਼ ਸਰਦਾਰ ਗੁਰਿੰਦਰ ਸਿੰਘ ਜਲੋਹੇਵਾਲੇ ਅਤੇ ਸਤਵਿੰਦਰ ਸਿੰਘ ਵੀ ਸ਼ਾਮਿਲ ਹਨ |

ਪਿਛਲੀ ਖ਼ਬਰ ਮੀਆਂਵਿੰਡ ਵਿਖੇ ਮਾਸਟਰ ਮਹਿੰਦਰ ਸਿੰਘ 18ਵਾਂ ਖੇਡ ਮੇਲਾ 22 ਨੂੰ ਅਗਲੀ ਖ਼ਬਰ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਨੂੰ ਬੰਦ ਕਰਨ ਵਿਰੁੱਧ ਕਿਸਾਨਾਂ ਵਲੋਂ ਸੰਘਰਸ਼ ਕਰਨ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।