17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਮਾਜ ਸੇਵੀ ਡਾ.ਸੁਖਦੇਵ ਸਿੰਘ ਲੌਹੁਕਾ ਦਾ ਪੰਜਾਬ ਸਰਕਾਰ ਵਲੋਂ ਸਨਮਾਨ <br/>

ਅਜੀਤ ਡੈਸਕ 19-02-2026
ਤਰਨ ਤਾਰਨ 18 ਫਰਵਰੀ (ਇਕਬਾਲ ਸਿੰਘ ਸੋਢੀ)- ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ 'ਸਾਡੇ ਬਜੁਰਗ ਸਾਡਾ ਮਾਨ' ਪ੍ਰੋਗਾਮ ਤਹਿਤ ਇਕ ਵਿਸ਼ੇਸ਼ ਪ੍ਰੋਗਰਾਮ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਅ ਅਤੇ ਬਾਲ ਵਿਕਾਸ ਵਿਭਾਗ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕਰਵਾਇਆ ਗਿਆ | ਜਿਸ ਵਿਚ ਡਾ. ਸੁਖਦੇਵ ਸਿੰਘ ਲੌਹੁਕਾ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਪ੍ਰਧਾਨ ਕਜਿਊਮਰ ਵੈਲਫੇਅਰ ਫੋਰਮ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ ਸਰਕਾਰ ਵਲੋਂ ਰਾਂਹੀ ਡਿਪਟੀ ਕਮਿਸ਼ਨਰ ਅਤੇ ਸੀ.ਡੀ.ਪੀ.ਓ. ਮਹਿਕਮੇ ਰਾਹੀਂ ਪੂਰਨ ਰੂਪ ਵਿਚ ਇਨਕੁਆਰੀ ਕਰਨ ਤੋਂ ਬਾਅਦ ਇਹ ਸਨਮਾਨ ਦਿੱਤਾ ਗਿਆ | ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਿਹੜਾ ਸ਼ੋਸ਼ਲ ਵਰਕਰ ਪਿਛਲੇ ਲੰਮੇ ਸਮੇਂ ਤੋਂ ਲੋਕ ਭਲਾਈ ਅਤੇ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਹੈ, ਉਸ ਵਿਅਕਤੀ ਨੂੰ ਇਸ ਮਾਣ ਸਤਿਕਾਰ ਵਾਸਤੇ ਚੁਣਿਆ ਜਾਂਦਾ ਹੈ | ਇਸ ਮੌਕੇ ਵੱਖ-ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਡਾ. ਸੁਖਦੇਵ ਸਿੰਘ ਲੌਹੁਕਾ ਨੂੰ ਵਧਾਈ ਦਿੱਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਕਿਸਾਨ ਰਵਾਇਤੀ ਫ਼ਸਲਾਂ ਦੀ ਖੇਤੀ ਦੇ ਨਾਲ ਡੇਅਰੀ, ਪੋਲਟਰੀ ਵਰਗੇ ਸਹਾਇਕ ਧੰਦਿਆਂ ਨੂੰ ਵੀ ਤਰਜੀਹ ਦੇਣ-ਡਾ. ਤੇਜਬੀਰ ਭੰਗ... ਅਗਲੀ ਖ਼ਬਰ ਖੇਮਕਰਨ ਵਿਚਲੇ ਛੱਪੜਾਂ ਦੀ ਸਫ਼ਾਈ ਨਾ ਕਰਕੇ ਨਜ਼ਦੀਕੀ ਆਬਾਦੀ ਵਾਲੇ ਘਰ ਗੰਦਗੀ 'ਚ ਰਹਿਣ ਲਈ ਮਜਬੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।