17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੁਖਬੀਰ ਸਿੰਘ ਬਾਦਲ ਨੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਰਾਜਸਥਾਨ ਨੂੰ ਜਾਂਦਾ ਪੰਜਾਬ ਦਾ ਪਾਣੀ ਰੋਕਣ ਦਾ ਲਿਆ ਅਹਿਦ

ਅਜੀਤ ਡੈਸਕ 19-02-2026

ਅਮਰਕੋਟ/ਖੇਮਕਰਨ, 18 ਫਰਵਰੀ (ਗੁਰਚਰਨ ਸਿੰਘ ਭੱਟੀ, ਰਾਕੇਸ਼ ਕੁਮਾਰ ਬਿੱਲਾ)- ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਰੈਲੀ ਦੌਰਾਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਹਿਦ ਲਿਆ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਰਾਜਸਥਾਨ ਨੂੰ ਜਾਂਦਾ ਪੰਜਾਬ ਦਾ ਦਰਿਆਈ ਪਾਣੀ ਰੋਕਿਆ ਜਾਵੇਗਾ ਅਤੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਰਾਜਸਥਾਨ ਫੀਡਰ ਨਹਿਰ ਵਿਚ ਚਲ ਰਹੇ ਪਾਣੀ ਦਾ ਮੂੰਹ ਪੰਜਾਬ ਦੇ ਖੇਤਾਂ ਵੱਲ ਮੋੜ ਦੇਵੇਗੀ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਵਲੋਂ ਸੂਬੇ ਨਾਲ ਕੀਤੇ ਵਿਤਕਰੇ ਨੂੰ ਖ਼ਤਮ ਕਰਾਂਗੇ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੇਂਦਰ ਦੇ ਦਬਾਅ ਹੇਠ ਹੈ ਕਿਉਂਕਿ ਕੇਂਦਰ ਕੋਲ ਇਸ ਗੱਲ ਦੀ ਜਾਣਕਾਰੀ ਹੈ ਕਿ ਭਗਵੰਤ ਮਾਨ ਨੇ ਆਸਟ੍ਰੇਲੀਆ ਵਿਚ 2500 ਏਕੜ ਜ਼ਮੀਨ ਖਰੀਦੀ ਹੈ, ਇਹੀ ਕਾਰਨ ਹੈ ਕਿ ਭਗਵੰਤ ਮਾਨ ਨੇ ਇਸ ਮਾਮਲੇ 'ਤੇ ਆਪਣਾ ਸਟੈਂਡ ਨਰਮ ਕਰ ਲਿਆ ਹੈ ਅਤੇ ਜਨਤਕ ਤੌਰ 'ਤੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਤੌਰ ਤਰੀਕੇ 'ਤੇ ਚਰਚਾ ਕਰਨ ਵਾਸਤੇ ਹਰ ਵੇਲੇ ਤਿਆਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਗੈਂਗਸਟਰਵਾਦ ਅਤੇ ਨਸ਼ਾ ਮਾਫੀਆ ਰਾਜ ਦਾ ਹਮੇਸ਼ਾ ਹਮੇਸ਼ਾ ਲਈ ਖ਼ਾਤਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਸੀਂ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਸ਼ੁਰੂ ਕੀਤੀਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਹੋਰ ਅੱਗੇ ਲੈ ਕੇ ਜਾਵਾਂਗੇ ਅਤੇ ਕਮਜ਼ੋਰ ਵਰਗਾਂ ਵਾਸਤੇ ਹੋਰ ਨਵੀਂਆਂ ਸਕੀਮਾਂ ਲਾਗੂ ਕਰਾਂਗੇ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜਿਕਰ ਕੀਤਾ ਅਤੇ ਦੱਸਿਆ ਕਿ ਕਿਵੇਂ ਕਿਸਾਨ ਖੁਦਕੁਸ਼ੀਆਂ ਵੱਧ ਗਈਆਂ ਹਨ ਤੇ ਕਿਹਾ ਕਿ ਪੰਜਾਬ ਨੂੰ ਨਤੀਜੇ ਵਿਖਾਉਣ ਵਾਲੀ ਸਰਕਾਰ ਦੀ ਜ਼ਰੂਰਤ ਹੈ ਨਾ ਕਿ 'ਆਪ' ਸਰਕਾਰ ਵਾਂਗੂ ਗੱਲਾਂ ਦਾ ਕੜਾਹ ਬਣਾਉਣ ਵਾਲੀ ਸਰਕਾਰ ਦੀ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਥੀਨ ਡੈਮ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਵਪਾਰੀਆਂ ਲਈ ਇਕਮੁਸ਼ਤ ਟੈਕਸ ਅਦਾਇਗੀ ਦੀ ਰਾਹਤ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਮੋਟਰਸਾਈਕਲਾਂ ਨੂੰ ਰੋਡ ਟੈਕਸ ਤੋਂ ਛੋਟ ਦਿੱਤੀ ਜਾਵੇਗੀ ਅਤੇ ਵਿਸ਼ਵ ਕਬੱਡੀ ਕੱਪ ਮੁੜ ਸ਼ੁਰੂ ਕੀਤਾ ਜਾਵੇਗਾ ਤੇ ਨਵਾਂ ਕੁਸ਼ਤੀ ਕੱਪ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ ਐੱਸ.ਓ.ਆਈ. ਪ੍ਰਧਾਨ, ਪ੍ਰੋ.ਵਿਰਸਾ ਸਿੰਘ ਵਲਟੋਹਾ, ਅਲਵਿੰਦਰਪਾਲ ਸਿੰਘ ਪੱਖੋਕੇ, ਰਵਿੰਦਰ ਸਿੰਘ ਬ੍ਰਹਮਪੁਰਾ, ਗੌਰਵਦੀਪ ਸਿੰਘ ਵਲਟੋਹਾ, ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਸਰਬਜੀਤ ਸਿੰਘ ਝਿੰਜਰ, ਗੁਰਸੇਵਕ ਸਿੰਘ ਖੇਖ, ਹਰਬੀਰ ਸਿੰਘ ਧਾਲੀਵਾਲ, ਗੋਪੀ ਫਰੰਦੀਪੁਰੀਆ ਇੰਟਰਨੈਸ਼ਨਲ ਕਬੱਡੀ ਪਲੇਅਰ, ਸਾਬਕਾ ਪ੍ਰਧਾਨ ਪ੍ਰਮਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਵਾੜਾ, ਗੁਰਵਰਿਆਮ ਸਿੰਘ ਵਲਟੋਹਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਇੰਦਰਜੀਤ ਸਿੰਘ ਅਲਗੋ, ਜੋਨ ਇੰਚਾਰਜ ਹਰਮੰਦਰ ਸਿੰਘ ਕਲਸ, ਯੂਥ ਆਗੂ ਡਾ. ਰਾਜ ਸਿੰਘ ਭੁੱਲਰ, ਪਟਵਾਰੀ ਸੁਰਿੰਦਰ ਸਿੰਘ ਦਿਉਲ, ਨਛੱਤਰ ਸਿੰਘ ਅਮਰੀਕੇ, ਸਾਬਕਾ ਸਰਪੰਚ ਬਲਵਿੰਦਰ ਸਿੰਘ ਅਮਰੀਕੇ, ਗੁਰਜੰਟ ਸਿੰਘ ਵਲਟੋਹਾ, ਸੁਰਜੀਤ ਸਿੰਘ ਸੀਤਲ, ਸੁਰਜੀਤ ਸਿੰਘ ਬਿੱਟੂ, ਹਰਪਾਲ ਸਿੰਘ ਅਬਾਦੀ ਅਮਰਕੋਟ, ਡਾ. ਸ਼ਿੰਦਰਪਾਲ ਸਿੰਘ ਵਲਟੋਹਾ, ਸਰਪੰਚ ਹਰਪਾਲ ਸਿੰਘ ਮਾਛੀਕੇ, ਰਵਿੰਦਰ ਸਿੰਘ ਕਾਲੂ ਮਾਛੀਕੇ, ਹਰਪਾਲ ਸਿੰਘ ਕਲਸ, ਚੰਦਦੀਪ ਸਿੰਘ ਕਲਸ, ਬਲਵੰਤ ਸਿੰਘ ਬੱਬੂ ਮਹਿੰਦੀਪੁਰ, ਸਾਬਕਾ ਸਰਪੰਚ ਮਹਿਲ ਸਿੰਘ ਰਾਮੂਵਾਲ, ਡਾ. ਜਰਨੈਲ ਸਿੰਘ, ਸੁਖਜਿੰਦਰ ਸਿੰਘ ਬਿੱਟੂ, ਰਣਜੀਤ ਸਿੰਘ ਗਜਲ, ਸ਼ੇਰ ਸਿੰਘ ਭੂਰਾ ਕਰੀਮਪੁਰਾ, ਗੁਰਸੇਵਕ ਸਿੰਘ ਮਸਤਗੜ, ਸੁਖਵਿੰਦਰ ਸਿੰਘ ਭੰਬਾ ਸਾਬਕਾ ਕੌਂਸਲਰ, ਯੂਥ ਆਗੂ ਗੋਲਡੀ ਬਾਜਵਾ, ਪ੍ਰਗਟ ਸਿੰਘ ਪੱਤੂ, ਹਰਪਾਲ ਸਿੰਘ ਭੂਰੇ, ਬੋਹੜ ਸਿੰਘ ਅਕਾਲੀ, ਸਾਬ ਸਿੰਘ ਨੰਬਰਦਾਰ ਰੱਤੋਕੇ, ਕੁਲਵਿੰਦਰ ਸਿੰਘ ਮੋਤੀ, ਸੁਖਵੰਤ ਸਿੰਘ ਸਰਹਾਲੀ, ਰਣਜੀਤ ਸਿੰਘ, ਰਣਜੀਤ ਸਿੰਘ ਮਿਸਤਰੀ, ਸਾਬ ਭੰਡਾਰੀ, ਸੁਖਦੇਵ ਸ਼ਰਮਾ, ਬਾਬਾ ਗੁਰਮੇਜ ਸਿੰਘ, ਹਰਭਜਨ ਸਿੰਘ ਮਿੱਤਵਾੜਾ, ਗੁਰਦੇਵ ਸਿੰਘ ਵਾੜਾ ਠੱਠੀ, ਅਵਤਾਰ ਸਿੰਘ ਅਮਰੀਕੇ, ਰਜਤਾਰ ਸਿੰਘ ਰਾਜੋਕੇ, ਸਰਬਜੀਤ ਸਿੰਘ ਚੀਮਾ, ਰਾਜਬੀਰ ਸਿੰਘ ਵਲਟੋਹਾ, ਬਾਬਾ ਗੁਰਮੇਜ ਸਿੰਘ, ਹਰਭਜਨ ਸਿੰਘ ਮਿੱਤ ਵਾੜਾ, ਗੁਰਦੇਵ ਸਿੰਘ ਵਾੜਾ ਠੱਠੀ, ਅਵਤਾਰ ਸਿੰਘ ਅਮਰੀਕੇ, ਰਜਤਾਰ ਸਿੰਘ ਰਾਜੋਕੇ, ਸਰਬਜੀਤ ਸਿੰਘ ਚੀਮਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਹਮਲਾ ਕਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਦੁਕਾਨ ਤੋਂ ਲੁੱਟ-ਖੋਹ ਕਰ ਕੇ ਲੁਟੇਰਾ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।