17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅਣਪਛਾਤੇ ਵਿਅਕਤੀ ਨੇ ਹਮਲਾ ਕਰ ਕੇ ਕੀਤਾ ਜ਼ਖ਼ਮੀ

ਅਜੀਤ ਡੈਸਕ 19-02-2026
ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)-ਅਣਪਛਾਤੇ ਵਲੋਂ ਵਿਅਕਤੀ ਦੇ ਸਿਰ ਵਿਚ ਕੋਈ ਚੀਜ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਸੁਰਜੀਤ ਸਿੰਘ ਪੁੱਤਰ ਪਿਥਾਰਾ ਸਿੰਘ ਵਾਸੀ ਬਾਗ਼ੜੀਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ 15 ਫਰਵਰੀ ਨੂੰ ਉਸਨੇ ਆਪਣੇ ਘਰ ਦੀ ਛੱਤ 'ਤੇ ਕੋਈ ਆਵਾਜ਼ ਸੁਣਾਈ ਦਿੱਤੀ ਜਦ ਮੈ ਉਪਰ ਜਾ ਕੇ ਟਾਰਚ ਦੀ ਰੌਸ਼ਨੀ ਮਾਰੀ ਤਾਂ ਪਿੱਛੋ ਕਿਸੇ ਅਣਪਛਾਤੇ ਵਿਅਕਤੀ ਨੇ ਜੋਰ ਨਾਲ ਉਸ ਦੇ ਸਿਰ 'ਤੇ ਕੋਈ ਚੀਜ ਮਾਰੀ ਤੇ ਉਸਦੇ ਸਿਰ ਵਿਚੋਂ ਲਹੂ ਵਗਣ ਲੱਗ ਗਿਆ ਅਤੇ ਉਹ ਜ਼ਮੀਨ ਤੇ ਡਿੱਗ ਗਿਆ ਤੇ ਫਿਰ ਉਸ ਦੇ ਗੁੱਝੀਆ ਸੱਟਾਂ ਮਾਰੀਆਂ, ਜਿਸ ਨਾਲ ਉਸਦੀ ਬਾਂਹ ਫਰੈਕਚਰ ਹੋ ਗਈ | ਉਹ ਇਲਾਜ ਲਈ ਹਸਪਤਾਲ ਵਿਚ ਦਾਖਲ ਰਿਹਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਟੀ ਵਿਚ ਅਵਿਵਸਥਾ ਦਾ ਰਾਜ, ਅਧਿਆਪਕਾਂ ਦੀ ਗੈਰਹਾਜ਼ਰੀ ਤੇ ਲਾਪਰਵਾਹੀ ਨਾਲ ਤਾਲੀ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਰਾਜਸਥਾਨ ਨੂੰ ਜਾਂਦਾ ਪੰਜਾਬ ਦਾ ਪਾਣੀ ਰੋਕਣ ਦਾ ਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।