17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ-ਰਾਜਦੀਪ ਸਿੰਘ ਬਰਾੜ

ਅਜੀਤ ਡੈਸਕ 19-02-2026
ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਰਾਜ ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਬਾਠ ਰੋਡ 'ਤੇ ਲਗਾਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਰੇਂਡਰਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ, ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲ ਸਕੇ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜੀ.ਐਸ.ਟੀ. ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਹੈ | ਇਸ ਮੌਕੇ ਵਪਾਰੀਆਂ ਵਲੋਂ ਵੱਖ-ਵੱਖ ਮੁੱਦਿਆਂ, ਜਿਵੇਂ ਕਿ ਬੁਨਿਆਦੀ ਢਾਂਚੇ, ਸਹੂਲਤਾਂ, ਸੁਰੱਖਿਆ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੌਖਾ ਬਣਾਉਣ ਸੰਬੰਧੀ ਆਪਣੇ ਸੁਝਾਅ ਸਾਂਝੇ ਕੀਤੇ ਗਏ | ਵਧੀਕ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਇਹ ਸਾਰੇ ਸੁਝਾਅ ਸਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਜਲਦੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕ ਤਰੱਕੀ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਸਰਕਾਰ ਵਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਬੈਠਕਾਂ ਰਾਹੀਂ ਸਰਕਾਰ ਅਤੇ ਵਪਾਰੀਆਂ ਦਰਮਿਆਨ ਸਿੱਧਾ ਸੰਵਾਦ ਮਜ਼ਬੂਤ ਹੋਵੇਗਾ | ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਂਡਰਸ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਨੇ ਕਿਹਾ ਕਿ ਟਰੇਡ ਕਮਿਸ਼ਨ ਵਲੋਂ ਬਲਾਕ ਪੱਧਰ 'ਤੇ ਵੀ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਵਪਾਰੀਆਂ ਨੇ ਪੰਜਾਬ ਸਰਕਾਰ ਵਲੋਂ ਵਪਾਰੀਆਂ ਲਈ ਲਏ ਜਾ ਰਹੇ ਲੋਕਪੱਖੀ ਫ਼ੈਸਲਿਆਂ ਦੀ ਪ੍ਰਸੰਸਾ ਕਰਦਿਆਂ ਭਵਿੱਖ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਦੌਰਾਨ ਏ.ਈ.ਟੀ.ਸੀ. ਅੰਜਲੀ ਸਿੰਘ ਅਤੇ ਸਿਮਰਨਦੀਪ ਸਿੰਘ ਬਰਾੜ ਨੇ ਆਏ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਵਿਭਾਗ ਵਲੋਂ ਵਪਾਰੀਆਂ ਲਈ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ | ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਗੁਰਮੀਤ ਸਿੰਘ ਮਾਨ, ਚੇਅਰਮੈਨ ਅਮਰਿੰਦਰ ਸਿੰਘ, ਚੇਅਰਮੈਨ ਦਿਲਬਾਗ ਸਿੰਘ, ਜੀ.ਐਮ ਜ਼ਿਲ੍ਹਾ ਉਦਯੋਗ ਕੇਂਦਰ ਸੁਖਪਾਲ ਸਿੰਘ, ਡੀ.ਐਫ.ਐਸ.ਸੀ ਜਸਮੀਤ ਕੌਰ, ਈ.ਟੀ.ਓ. ਸੁਖਪ੍ਰੀਤ ਕੌਰ ਤੇ ਕੁਲਦੀਪ ਸਿੰਘ, ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਕਰਿਆਨਾ ਯੂਨੀਅਨ ਦੇ ਪ੍ਰਧਾਨ ਸੁਖਵੀਰ ਸਿੰਘ, ਸ਼ੈਲਰ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਨੇਜਾ ਹਰਜਿੰਦਰ ਸਿੰਘ ਸੰਧੂ, ਵਰਿੰਦਰ ਮੋਹਨ ਸਿੰਘ, ਵਿਨੇ ਮਲਹੋਤਰਾ ਭਿੱਖੀਵਿੰਡ ਤੋਂ ਇਲਾਵਾ ਵੱਖ-ਵੱਖ ਵਪਾਰਕ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਚੇਅਰਮੈਨਾਂ ਅਤੇ ਪ੍ਰਧਾਨਾਂ ਤੋਂ ਇਲਾਵਾ ਜ਼ਿਲ੍ਹੇ ਭਰ 'ਚੋਂ ਵਪਾਰੀ ਮੌਜੂਦ ਸਨ |
ਪਿਛਲੀ ਖ਼ਬਰ ਕੁੱਟਮਾਰ ਕਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਟੀ ਵਿਚ ਅਵਿਵਸਥਾ ਦਾ ਰਾਜ, ਅਧਿਆਪਕਾਂ ਦੀ ਗੈਰਹਾਜ਼ਰੀ ਤੇ ਲਾਪਰਵਾਹੀ ਨਾਲ ਤਾਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।