28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਾਮਾਨ ਚੋਰੀ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 21-02-2026
ਤਰਨ ਤਾਰਨ, 20 ਫਰਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਚੂਸਲੇਵੜ 'ਚੋਂ ਲੋਹੇ ਦੇ ਗਾਡਰ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ 18 ਫਰਵਰੀ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਚੂਸਲੇਵੜ ਵਿਚ ਜੋ ਚੋਰੀ ਹੋਈ ਹੈ, ਉਹ ਚੋਰੀ ਮਨਜੀਤ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਚੂਸਲੇਵੜ, ਬਲਵੰਤ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਘੁਰਕਵਿੰਡ ਵਲੋਂ ਕੀਤੀ ਗਈ ਹੈ ਤਾਂ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਲੋਹੇ ਦਾ ਗਾਡਰ ਬਰਾਮਦ ਕਰ ਲਿਆ ਹੈ ਅਤੇ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੂੰ ਕੱਢੇ ਜਾਣ 'ਤੇ ਕਿਸਾਨ ਜਥੇਬੰਦੀਆਂ ਨੇ ਨਗਰ ਪੰਚਾਇਤ ਖੇਮਕਰਨ ਮੂਹਰੇ ਧਰਨਾ ਲਗਾਇਆ <br/> ਅਗਲੀ ਖ਼ਬਰ ਕੰਚਨਪ੍ਰੀਤ ਕੌਰ ਨੇ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਕੀਤਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।