27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਜ਼ੁਰਗਾਂ ਦੀ ਖ਼ੁਸ਼ਹਾਲੀ, ਸਿਹਤ ਸੰਭਾਲ ਅਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਪ੍ਰਗਤੀਸ਼ੀਲ ਅਤੇ ਉੱਨਤ ਸਮਾਜ ਦਾ ਪ੍ਰਤੀਕ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ <br/>

ਅਜੀਤ ਡੈਸਕ 21-02-2026
ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਜ਼ੁਰਗ ਨਾਗਰਿਕਾਂ ਦੀ ਸਿਹਤ ਸੰਭਾਲ, ਖੁਸ਼ਹਾਲੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਰਾਹੀਂ ਸਾਲ 2025-26 ਲਈ ਰਾਜ ਪੱਧਰੀ ਕਾਰਵਾਈ ਯੋਜਨਾ ਬਜ਼ੁਰਗ ਨਾਗਰਿਕਾਂ ਲਈ ਅਤੇ 'ਅਟਲ ਵਯੋ ਅਭਿਉਦਯ ਯੋਜਨਾ' ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਸਿਹਤ ਕੈਂਪ, ਜਾਗਰੂਕਤਾ ਪ੍ਰੋਗਰਾਮ, ਪੀੜ੍ਹੀ ਦਰ ਪੀੜ੍ਹੀ ਸਾਂਝ ਮਜ਼ਬੂਤ ਕਰਨ ਵਾਲੀਆਂ ਗਤੀਵਿਧੀਆਂ, ਯੋਗ ਅਭਿਆਸ ਸੈਸ਼ਨ ਅਤੇ ਡਿਜੀਟਲ ਤੇ ਵਿੱਤੀ ਸਾਖ਼ਰਤਾ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਸ ਲੜੀ ਵਿਚ ਸ੍ਰੀ ਗੁਰੂ ਅਰਜਨ ਦੇਵ ਸਪੋਰਟਸ ਸਟੇਡੀਅਮ ਤਰਨ ਤਾਰਨ ਵਿਖੇ ਜ਼ਿਲ੍ਹੇ ਦੇ ਨੌਜਵਾਨ ਖਿਡਾਰੀਆਂ ਦੀ ਭਾਗੀਦਾਰੀ ਨਾਲ ਪੀੜ੍ਹੀਆਂ ਦਰਮਿਆਨ ਸਾਂਝ ਅਤੇ ਵਿਚਾਰ-ਵਟਾਂਦਰੇ ਲਈ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਇਸ ਸੈਸ਼ਨ ਦਾ ਮੁੱਖ ਉਦੇਸ਼ ਆਪਣੇ-ਆਪਣੇ ਖੇਤਰਾਂ ਵਿਚ ਪ੍ਰਵੀਨ ਬਜ਼ੁਰਗ ਸ਼ਖ਼ਸੀਅਤਾਂ ਰਾਹੀਂ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਅਨੁਭਵਾਂ ਅਤੇ ਹੁਨਰਾਂ ਨਾਲ ਜਾਣੂ ਕਰਵਾਉਣਾ ਅਤੇ ਸਿੱਧੇ ਸੰਵਾਦ ਰਾਹੀਂ ਪ੍ਰੇਰਿਤ ਕਰਨਾ ਸੀ | ਸੈਸ਼ਨ ਦੌਰਾਨ ਰੋਜ਼ਾਨਾ ਜੀਵਨ ਦੇ ਤਨਾਅ ਅਤੇ ਮਾਨਸਿਕ ਸਮੱਸਿਆਵਾਂ ਦੇ ਪ੍ਰਬੰਧਨ, ਨੌਜਵਾਨਾਂ ਲਈ ਕਰੀਅਰ ਮੌਕੇ, ਜੀਵਨ ਪ੍ਰਬੰਧਨ ਹੁਨਰਾਂ ਅਤੇ ਨੈਤਿਕ ਮੁੱਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ | ਲਗਪਗ 250 ਦੇ ਕਰੀਬ ਵੱਖ-ਵੱਖ ਖੇਡਾਂ ਨਾਲ ਸੰਬੰਧਿਤ ਖਿਡਾਰੀ ਅਤੇ ਉਨ੍ਹਾਂ ਦੇ ਕੋਚ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਤਰਨ ਤਾਰਨ ਸੁਖਵੰਤ ਕੌਰ, ਪਿ੍ੰਸੀਪਲ ਸਤਵੰਤ ਸਿੰਘ ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਤਰਨ ਤਾਰਨ, ਹਰਪਾਲ ਸਿੰਘ ਸਮਾਜ ਸੇਵੀ, ਪਰਮਿੰਦਰ ਪਾਲ ਸਿੰਘ ਕੌਂਸਲਰ, ਜੈਸਮੀਨ ਕੌਰ ਸਿਵਲ ਹਸਪਤਾਲ ਤਰਨ ਤਾਰਨ ਅਤੇ ਜਸਬੀਰ ਸਿੰਘ ਮਿੰਟੂ ਸਿਲਵਰ ਮੈਡਲਿਸਟ, ਜੈਵਲਿਨ ਥਰੋ, ਯੂਨਾਈਟਿਡ ਕਿੰਗਡਮ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਅਨੁਸ਼ਾਸਨ, ਲਗਨ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤਰਨ ਤਾਰਨ ਨੇ ਇਹ ਵੀ ਕਿਹਾ ਕਿ ਅਜਿਹੇ ਪ੍ਰੋਗਰਾਮ ਪੀੜ੍ਹੀਆਂ ਵਿਚਾਲੇ ਪਿਆਰ, ਸਤਿਕਾਰ ਅਤੇ ਸਮਝ ਨੂੰ ਮਜ਼ਬੂਤ ਕਰਦੇ ਹਨ ਅਤੇ ਬਜ਼ੁਰਗਾਂ ਦੇ ਅਨੁਭਵ ਸਮਾਜ ਲਈ ਅਮੁੱਲ ਧਰੋਹਰ ਹਨ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਸਤਿਕਾਰ ਅਤੇ ਉਨ੍ਹਾਂ ਦੇ ਤਜ਼ਰਬਿਆਂ ਤੋਂ ਸਿੱਖਣਾ ਹੀ ਉੱਨਤ ਅਤੇ ਪ੍ਰਗਤੀਸ਼ੀਲ ਸਮਾਜ ਦੀ ਨਿਸ਼ਾਨੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਦਿਨੀਂ ਆਪਣਾ ਘਰ ਬਿਰਧ ਘਰ ਪੱਟੀ ਵਿਖੇ ਸੀ.ਐਮ. ਦੀ ਯੋਗਸ਼ਾਲਾ ਰਾਹੀਂ ਬਜ਼ੁਰਗ ਨਾਗਰਿਕਾਂ ਲਈ ਵਿਸ਼ੇਸ਼ ਯੋਗ ਅਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ, ਜਿਸ ਵਿਚ ਬਜ਼ੁਰਗਾਂ ਨੂੰ ਯੋਗ ਅਭਿਆਸ, ਪ੍ਰਾਣਾਯਾਮ ਅਤੇ ਸਿਹਤ ਸੰਭਾਲ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ |

ਪਿਛਲੀ ਖ਼ਬਰ ਕੇਂਦਰੀ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਜੰਗ ਜਾਰੀ ਰਹੇਗੀ-ਜਗਤਾਰ ਸਿੰਘ ਆਸਲ <br/> ਅਗਲੀ ਖ਼ਬਰ ਦਿਨ-ਦਿਹਾੜੇ ਹੋ ਰਹੀਆਂ ਕਤਲੋਗਾਰਤ ਦੀਆਂ ਘਟਨਾਵਾਂ ਕਰ ਕੇ ਲੋਕਾਂ ਵਿਚ ਬਣਿਆ ਖੌਫ਼ - ਰਾਜਬੀਰ ਸਿੰਘ ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।