20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਨੇ ਅਕਾਲੀ ਦਲ 'ਚ ਜਾਨ ਪਾ ਦਿੱਤੀ-ਮੇਘ ਸਿੰਘ

ਅਜੀਤ ਡੈਸਕ 24-02-2026
ਫਤਿਆਬਾਦ, 23 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਸੁਪਨੇ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਅਤੇ ਨੌਜਵਾਨ ਦੇ ਦਿਲਾਂ ਦੀ ਧੜਕਣ ਬਿਕਰਮ ਸਿੰਘ ਮਜੀਠੀਆ ਦੀਆਂ ਤਕਰੀਰਾਂ ਤੋਂ ਡਰ ਲੱਗਣ ਲੱਗ ਗਿਆ ਹੈ | ਇਨ੍ਹਾਂ ਵਿਚਾਰਾ ਦਾਂ ਫਤਿਆਬਾਦ ਵਿਖੇ ਸੁਖਵਿੰਦਰ ਸਿੰਘ ਸਪਾਰੀਵਿੰਡੀਆ ਦੇ ਗ੍ਰਹਿ ਵਿਖੇ ਇਕ ਸਮਾਗਮ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਮਾਰਚ ਨੂੰ ਪੰਜਾਬ ਦੇ ਵੱਖ-ਵੱਖ ਹਲਕਿਆਂ 'ਚ ਕੀਤੀਆਂ ਜਾ ਰਹੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ 'ਚ ਇਕੱਠਾਂ ਨੂੰ ਵੇਖ ਕੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੋਸ਼ ਉਡ ਜਾਣਗੇ | ਜਥੇਦਾਰ ਮੇਘ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿੱਚ ਅਕਾਲੀ ਦਲ ਬਹੁਮਤ ਨਾਲ ਜਿੱਤ ਦਰਜ ਕਰਕੇ ਪੰਜਾਬ ਨੂੰ ਬੁਲੰਦੀਆਂ 'ਤੇ ਲੈ ਕੇ ਜਾਵੇਗਾ |
ਪਿਛਲੀ ਖ਼ਬਰ ਨੀਲੇ ਕਾਰਡ ਧਾਰਕਾਂ ਲਈ ਮੇਰੀ ਰਸੋਈ ਸਕੀਮ ਸਰਕਾਰ ਦਾ ਇਕ ਇਤਿਹਾਸਕ ਫ਼ੈਸਲਾ-ਮੁੰਡੋਤੀਆ <br/> ਅਗਲੀ ਖ਼ਬਰ 25 ਫਰਵਰੀ ਨੂੰ ਖ਼ਾਲਸਾ ਵਹੀਰ ਦਾ ਆਗਾਜ਼ ਹੋ ਰਿਹਾ-ਅਮਨਦੀਪ ਸਿੰਘ ਨਾਰਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।