26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅਦਾਲਤ ਵਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ 'ਤੇ 'ਆਪ' ਆਗੂਆਂ ਨੇ ਲੱਡੂ ਵੰਡ ਮਨਾਈ ਖੁਸ਼ੀ <br/>

ਅਜੀਤ ਡੈਸਕ 28-02-2026
ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)- ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤਰਨ ਤਾਰਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਅਮਰਿੰਦਰ ਸਿੰਘ ਐਮੀ ਅਤੇ ਡਾਇਰੈਕਟਰ ਮੰਡੀ ਬੋਰਡ ਪੰਜਾਬ ਹਰਪ੍ਰੀਤ ਸਿੰਘ ਧੁੰਨਾਂ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁਨੀਸ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ 'ਤੇ ਸਮੂਹ ਆਮ ਆਦਮੀ ਪਾਰਟੀ ਵਰਕਰਾਂ ਨਾਲ ਖੁਸ਼ੀ ਮਨਾਈ ਗਈ ਅਤੇ ਲੱਡੂ ਵੰਡ ਕੇ ਅਦਾਲਤ ਦੇ ਫੈਸਲਾ ਦਾ ਸਵਾਗਤ ਕੀਤਾ | ਇਸ ਮੌਕੇ ਉਕਤ ਆਗੂਆਂ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ ਅਤੇ ਮੋਦੀ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਵੱਧਦੇ ਗਰਾਫ ਨੂੰ ਦੱਬਣ ਵਾਸਤੇ ਕੀਤੇ ਗਏ ਨਜਾਇਜ਼ ਪਰਚੇ ਅੱਜ ਲੋਕਾਂ ਸਾਹਮਣੇ ਨੰਗੇ ਹੋ ਗਏ ਹਨ | ਉਨ੍ਹਾਂ ਕਿਹਾ ਕਿ ਅਦਾਲਤ ਨੇ ਸਰਕਾਰ ਅਤੇ ਵਿਜੀਲੈਂਸ ਵਿਭਾਗ ਨੂੰ ਲਾਈ ਫਿਟਕਾਰ ਵਿਚ ਕਿਹਾ ਕਿ ਇਹ ਕੇਸ ਬਿਲਕੁਲ ਬੇਬੁਨਿਆਦ ਸੀ ਅਤੇ ਇਸ ਵਿਚ ਕੋਈ ਵੀ ਸੱਚਾਈ ਨਹੀਂ ਸੀ | ਉਨ੍ਹਾਂ ਕਿਹਾ ਕਿ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਮੋਦੀ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਬਦਨਾਮ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਨੂੰ ਬਰੀ ਕਰਨ ਦਾ ਅਦਾਲਤ ਦਾ ਫੈਸਲਾ ਇਕ ਸੱਚਾਈ ਦੀ ਜਿੱਤ ਹੈ ਅਤੇ ਇਹ ਫੈਸਲਾ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਸੱਚਾਈ ਅਤੇ ਇੱਛਾ ਸ਼ਕਤੀ ਦਾ ਪ੍ਰਤੀਕ ਹੈ | ਇਸ ਮੌਕੇ ਅੰਜੂ ਵਰਮਾ, ਰੁਪਿੰਦਰ ਕੌਰ ਸੰਧੂ, ਵਰਿੰਦਰ ਧਾਮੀ ਪੀ.ਏ, ਕਰਨ, ਮਨਜੀਤ ਸਿੰਘ, ਮਾਨ ਸਿੰਘ, ਕੌਂਸਲਰ ਜਸਕਰਨ ਸਿੰਘ, ਕੌਂਸਲਰ ਗੋਲਡੀ, ਕੌਂਸਲਰ ਮਨਪ੍ਰੀਤ ਸੰਧੂ, ਸਰਪੰਚ ਹੈਪੀ ਪੰਡੋਰੀ ਆਦਿ ਹੋਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਜਥੇਬੰਦੀ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ <br/> ਅਗਲੀ ਖ਼ਬਰ ਪੱਲੀ-ਝਿੱਕੀ ਦੇ ਸਵ: ਅਜੀਤ ਸਿੰਘ ਖੇਡ ਸਟੇਡੀਅਮ ਵਿਖੇ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਮੈਚਾਂ ਦੇ ਮੁਕਾਬਲੇ ਰਹੇ ਰੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।