ਮੀਆਂਵਿੰਡ, 27 ਫਰਵਰੀ (ਸੰਧੂ)- ਪਿਛਲੇ ਦਿਨੀਂ ਹਲਕਾ ਜੰਡਿਆਲਾ ਗੁਰੂ ਤੋਂ ਭਾਜਪਾ ਦੇ ਇੰਚਾਰਜ ਅਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਨੂੰ ਭਾਰਤੀ ਸਫ਼ਾਈ ਕਰਮਚਾਰੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਿੱਲ ਨੂੰ ਦਿੱਤੀ ਇਸ, ਜਿੰਮੇਵਾਰੀ ਨਾਲ ਐੱਸ.ਡੀ. ਭਾਈਚਾਰੇ ਨੂੰ ਵੱਡਾ ਮਾਣ ਮਿਲਿਆ ਹੈ | ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਗਿੱਲ ਐੱਸ.ਸੀ. ਭਾਈਚਾਰੇ ਨਾਲ ਸਬੰਧਿਤ ਅਤੇ ਪਹਿਲੇ ਪੰਜਾਬੀ ਹਨ ਜੋ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਬਣੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਅਤੁਲ ਜੈਨ ਪੱਟੀ, ਡਿੰਪੀ ਮੀਆਂਵਿੰਡ, ਕੁਲਵੰਤ ਸਿੰਘ ਭੈਲ, ਬਲਵਿੰਦਰ ਸਿੰਘ, ਪਿੰਦਰ ਦੌਲੋਨੰਗਲ, ਰਵੀ , ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ |