25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਕੂਲ ਵਿਚ ਬੱਚਿਆਂ ਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਹਨ-ਐਮ. ਡੀ. ਪਰਮਜੀਤ ਸਿੰਘ ਸੋਹਲ <br/>

ਅਜੀਤ ਡੈਸਕ 28-02-2026
ਝਬਾਲ, 27 ਫਰਵਰੀ (ਸਰਬਜੀਤ ਸਿੰਘ)-ਪਿਛਲੇ ਤਕਰੀਬਨ 32 ਸਾਲਾਂ ਤੋਂ ਇਲਾਕੇ ਵਿਚ ਬੱਚਿਆਂ ਨੂੰ ਵਿੱਦਿਅਕ ਸੇਵਾਵਾਂ ਦੇਣ ਅਤੇ ਖੇਡਾਂ ਨਾਲ ਜੋੜਨ ਲਈ ਯਤਨਸ਼ੀਲ ਵਿਦਿਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਉੱਦਮ ਅਤੇ ਸਕੂਲ ਦੇ ਮਿਹਨਤੀ ਸਟਾਫ਼ ਦੀ ਲੱਗਣ ਸਦਕਾ ਅੱਜ ਇਕ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਮੋਹਰੀ ਸੰਸਥਾ ਬਣ ਚੁੱਕੀ ਹੈ | ਐਮ.ਡੀ. ਪਰਮਜੀਤ ਸਿੰਘ ਸੋਹਲ ਦੀ ਦੇਖ-ਦੇਖ ਹੇਠ ਚੱਲ ਰਹੇ ਵਿੱਦਿਆ ਦੇ ਇਸ ਚਾਨਣ ਮਨਾਰੇ ਸਕੂਲ ਵਿਚ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਬੱਚੇ ਵਿੱਦਿਅਕ ਸੇਵਾਵਾਂ ਦਾ ਲਾਭ ਲੈ ਰਹੇ ਹਨ, ਜਿੱਥੇ ਕਿ ਸਕੂਲ ਵਿਚ ਵਿੱਦਿਅਕ ਸੇਵਾਵਾਂ ਦੇਣ ਦੇ ਨਾਲ-ਨਾਲ ਪ੍ਰਬੰਧਕਾਂ ਵਲੋਂ ਸਮੇਂ-ਸਮੇਂ 'ਤੇ ਬੱਚਿਆਂ ਨੂੰ ਅਜੋਕੇ ਯੁੱਗ ਦੇ ਹਾਣੀ ਬਣਾਉਣ ਲਈ ਹੋਰ ਵੀ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ, ਜਿਸ ਤਹਿਤ ਸਕੂਲ ਦੇ ਬੱਚਿਆਂ ਨੇ ਸਮੇਂ ਸਮੇਂ 'ਤੇ ਖੇਡਾਂ ਅਤੇ ਧਾਰਮਿਕ ਗਤੀਵਿਧੀਆਂ ਵਿਚ ਵੀ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਐਮ.ਡੀ. ਪਰਮਜੀਤ ਸਿੰਘ ਸੋਹਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਵਿਚ ਬੱਚਿਆਂ ਦੀ ਸਹੂਲਤ ਲਈ ਸਾਰੀਆਂ ਹੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਉਨ੍ਹਾਂ ਆਖਿਆ ਕਿ ਸਕੂਲ ਵਿਚ ਬੱਚਿਆਂ ਲਈ ਨਵੇਂ ਦਾਖਲੇ ਵੀ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।