ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੇਵਾ ਕੇਂਦਰ ਸਰਾਏ ਅਮਾਨਤ ਖਾਂ ਦੇ ਨਜ਼ਦੀਕ ਤੋਂ ਸਾਵਨਪ੍ਰੀਤ ਸਿੰਘ ੁਪੱਤਰ ਹਰਜੀਤ ਸਿੰਘ ਵਾਸੀ ਸਰਾਏ ਅਮਾਨਤ ਖਾਂ ਨੂੰ ਕਾਬੂ ਕਰਕੇ ਉਸ ਪਾਸੋਂ 145 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰ ਨਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਪੁੱਲ ਨੇੜੇ ਟੱਕਰ ਸਾਹਿਬ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਦੌਰਾਨ ਸੁਰਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਗਲੀ ਮਾਲੂਵਾਲ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਸਮੇਤ 2700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇਏ.ਐੱਸ.ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਘਰਿਆਲਾ ਦੇ ਨਜ਼ਦੀਕ ਤੋਂ ਨਾਕਾਬੰਦੀ ਦੌਰਾਨ ਜੁਗਰਾਜ ਸਿੰਘ ਉਰਫ ਜੱਜ ਵਾਸੀ ਵਰਨਾਲਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |