25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਚੋਹਲਾ ਸਾਹਿਬ ਵਿਖੇ ਪੰਜਵੇਂ ਆਲ ਓਪਨ ਹਾਕੀ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ <br/>

ਟੂਰਨਾਮੈਂਟ ਦਾ ਉਦਘਾਟਨ ਕਰਦੇ ਹੋਏ ਬਾਬਾ ਸੁੱਖਾ ਸਿੰਘ ਅਤੇ ਹਾਕੀ ਟੀਮ ਨਾਲ ਬਾਬਾ ਸੁੱਖਾ ਸਿੰਘ ਤੇ ਹੋਰ | ਤਸਵੀਰ: ਬਲਵਿੰਦਰ ਚੋਹਲਾ <br/> 28-02-2026
ਚੋਹਲਾ ਸਾਹਿਬ, 27 ਫਰਵਰੀ (ਬਲਵਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਸਪੋਰਟਸ ਐਂਡ ਕਲਚਰਲ ਅਤੇ ਕਲੱਬ ਵਲੋਂ ਐਨ.ਆਰ.ਆਈ. ਸਾਥੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੰਜਵੇਂ ਆਲ ਓਪਨ ਹਾਕੀ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ, ਜਿਸ ਦੇ ਉਦਘਾਟਨ ਮੌਕੇ ਕਾਰ ਸੇਵਾ ਸੰਪਰਦਾਇ ਸਰਹਾਲੀ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਉਚੇਚੇ ਤੌਰ 'ਤੇ ਪੁੱਜੇ ਜਿਨ੍ਹਾਂ ਨੇ ਅਸਮਾਨ ਵਿਚ ਗੁਬਾਰੇ ਛੱਡ ਕੇ ਇਸ ਤਿੰਨ ਦਿਨਾਂ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ | ਇਸ ਤੋਂ ਪਹਿਲਾਂ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਦੇ ਹੈਡ ਗ੍ਰੰਥੀ ਜਥੇਦਾਰ ਬਲਕਾਰ ਸਿੰਘ ਵਲੋਂ ਟੂਰਨਾਮੈਂਟ ਦੀ ਸ਼ੁਰੂਆਤ ਕਰਨ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਸਾਨੂੰ ਧਾਰਮਿਕ ਕਾਰਜਾਂ ਦੇ ਨਾਲ ਨਾਲ ਸਮਾਜਿਕ ਕਾਰਜਾਂ ਵਿਚ ਵੀ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ | ਉਨ੍ਹਾਂ ਖਾਸ ਕਰ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਬਹੁਤ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਦੀ ਜਵਾਨੀ ਦਾ ਬਹੁਤ ਵੱਡਾ ਹਿੱਸਾ ਕੁਰਾਹੇ ਪੈ ਰਿਹਾ ਹੈ, ਜਿਸ ਦੇ ਫਲਸਰੂਪ ਇਹ ਨੌਜਵਾਨ ਮਾਰੂ ਨਸ਼ਿਆਂ ਦੀ ਗਿ੍ਫਤ ਵਿਚ ਆ ਰਹੇ ਹਨ, ਜਿਸ ਕਾਰਨ ਸਮਾਜ ਵਿਚ ਅਪਰਾਧਾਂ ਦਾ ਲਗਾਤਾਰ ਵਾਧਾ ਹੋ ਰਿਹਾ ਹੈ, ਖੇਡਣ ਦੀ ਮਹੱਤਤਾ ਬਾਰੇ ਗੱਲਬਾਤ ਕਰਦੇ ਹਾਂ | ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸਰੀਰਿਕ ਵਿਕਾਸ ਦੇ ਨਾਲ-ਨਾਲ ਮਾਨਸਿਕ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਜਦੋਂ ਇਕ ਬੱਚਾ ਜਾਂ ਨੌਜਵਾਨ ਖੇਡਾਂ ਵਿਚ ਆਪਣੀ ਦਿਲਚਸਪੀ ਵਧਾਉਂਦਾ ਹੈ ਤਾਂ ਉਹ ਨਸ਼ਿਆਂ ਦੇ ਨੇੜੇ੍ਹ ਨਹੀਂ ਲੱਗਦਾ | ਅੱਜ ਲੋੜ ਹੈ ਕਿ ਇਸੇ ਤਰ੍ਹਾਂ ਪਿੰਡ-ਪਿੰਡ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਸੇ ਤਰ੍ਹਾਂ ਦੇ ਟੂਰਨਾਮੈਂਟ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਨੂੰ ਪ੍ਰੇਰਿਤ ਹੋ ਸਕਣ | ਇਸ ਮੌਕੇ ਟੂਰਨਾਮੈਂਟ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਸੁੱਖਾ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਜੱਗਾ, ਪ੍ਰਵੀਨ ਕੁਮਾਰ ਕੁੰਦਰਾ, ਜਸਵਿੰਦਰ ਸਿੰਘ ਰੋਮੀ, ਰਵੀਪਾਲ ਸਿੰਘ ਰਵੀ, ਗੁਰਚਰਨ ਸਿੰਘ ਚਰਨਾ, ਬਲਜਿੰਦਰ ਸਿੰਘ ਸੋਨੂੰ, ਰਣਦੀਪ ਸਿੰਘ ਦੀਪੂ, ਕੰਵਲਜੀਤ ਸਿੰਘ ਕੰਵਲ, ਜਸਕਰਨ ਸਿੰਘ ਜਿੰਮੀ, ਇੰਸਪੈਕਟਰ ਬਲਜੀਤ ਸਿੰਘ, ਸਰਬਜੀਤ ਸਿੰਘ ਰਾਜਾ, ਡਾ. ਰਣਜੋਧ ਸਿੰਘ, ਮਾ. ਦਲਬੀਰ ਸਿੰਘ, ਸੂਬੇਦਾਰ ਦਇਆ ਸਿੰਘ, ਕੋਚ ਰਣਜੀਤ ਸਿੰਘ ਹੈਪੀ, ਜੱਗੀ ਪਹਿਲਵਾਨ ਯੂ.ਐਸ.ਏ., ਕੋਚ ਰਜਿੰਦਰ ਹੰਸ, ਸੋਨੂੰ ਟੇਲਰ, ਮਾ. ਕਸ਼ਮੀਰ ਸਿੰਘ, ਬਿੱਟੂ ਨਈਅਰ, ਹਰਜਿੰਦਰ ਸਿੰਘ ਲੱਕੀ, ਬਹਾਦਰ ਸਿੰਘ, ਅਮਰੀਕ ਸਿੰਘ ਮੀਕੀ, ਸੂਰਜ ਪ੍ਰਤਾਪ ਸਿੰਘ, ਜਾਂਡਾ, ਗੁਰਿੰਦਰ ਸਿੰਘ ਮਿਸਤਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ' ਵਲੋਂ ਅੰਮਿ੍ਤਸਰ 'ਚ ਕੀਤੀ ਰੋਸ ਰੈਲੀ 'ਚ ਕਿਸਾਨ, ਮਜ਼ਦੂਰ, ਮੁਲਾਜ਼ਮ... ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮਿ੍ਤਸਰ ਨੇ ਨਿਧੀ ਆਪਣੇ ਨਿਕਟ 2.0 ਪ੍ਰੋਗਰਾਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।