ਪੱਟੀ, 28 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਧਰਮ ਦੀ ਸੇਵਾ ਅਤੇ ਲੰਗਰ ਪ੍ਰਥਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੀ ਕੜੀ ਤਹਿਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਪਿੰਡ ਚੂਸਲੇਵੜ ਦੀਆਂ ਬਹਿਕਾਂ 'ਤੇ ਸਥਿਤ ਬਾਬਾ ਗੁੱਜਰ ਸਿੰਘ ਜੀ ਦੇ ਤਪ ਸਥਾਨ ਗੁਰਦੁਆਰਾ ਧੋੜਾ ਸਾਹਿਬ ਵਿਖੇ ਲੰਗਰਾਂ ਲਈ ਵਰਤੋਯੋਗ ਬਰਤਨ ਭੇਟ ਕੀਤੇ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਨੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਇਹ ਸਹਾਇਤਾ ਸੰਗਤ ਦੀ ਸੇਵਾ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਵੇਗੀ | ਇਸ ਮੌਕੇ ਬਾਬਾ ਗੁਰਜੰਟ ਸਿੰਘ, ਗੁਰਲਾਲ ਸਿੰਘ, ਪਰਮਜੀਤ ਸਿੰਘ ਸਮੇਤ ਹੋਰ ਸੇਵਾਦਾਰ ਅਤੇ ਸੰਗਤ ਹਾਜ਼ਰ ਰਹੀ |
ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਗੁਰਦੁਆਰਾ ਧੋੜਾ ਸਾਹਿਬ ਦੇ ਲੰਗਰਾਂ ਲਈ ਬਰਤਨ ਭੇਟ <br/>
ਅਜੀਤ ਡੈਸਕ
01-03-2026