ਖਾਲੜਾ, 28 ਫਰਵਰੀ (ਜੱਜਪਾਲ ਸਿੰਘ ਜੱਜ)-ਪੁਲਿਸ ਥਾਣਾ ਚੋਹਲਾ ਸਾਹਿਬ ਤੋਂ ਬਦਲ ਕੇ ਆਏ ਐੱਸ.ਆਈ. ਬਲਜਿੰਦਰ ਸਿੰਘ ਨੇ ਥਾਣਾ ਖਾਲੜਾ ਦੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਥਾਣਾ ਖਾਲੜਾ ਇਕ ਸਰਹੱਦੀ ਥਾਣਾ ਹੋਣ ਕਾਰਨ ਇੱਥੇ ਹਮੇਸ਼ਾ ਹੀ ਗੁਆਂਢੀ ਮੁਲਕ ਤਸਕਰੀ ਕਰਨ ਦੀ ਕੋਸ਼ਿਸ਼ ਵਿਚ ਰਹਿੰਦਾ ਹੈ, ਜਿਸ ਨੂੰ ਠੱਲਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਦੋ ਮਹਿਮਾ ਜਿਨ੍ਹਾਂ ਵਿਚ 'ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਤੇ ਵਾਰ' ਤਹਿਤ ਕਿਸੇ ਵੀ ਗੈਰ ਕਾਨੂੰਨੀ ਅਨਸਰ ਨੂੰ ਸਿਰ ਪੁੱਟਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਾ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਤਸਕਰੀ ਛੱਡ ਦੇਣ ਜਾਂ ਫਿਰ ਜੇਲ ਜਾਣ ਲਈ ਤਿਆਰ ਰਹਿਣ |