15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਦਾਲਤੀ ਫੈਸਲਾ ਆਉਣ ਨਾਲ ਸੱਚਾਈ ਦੀ ਹੋਈ ਜਿੱਤ- ਚੇਅਰਮੈਨ ਚੀਮਾ <br/>

ਅਜੀਤ ਡੈਸਕ 01-03-2026

ਪੱਟੀ, 28 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉੱਪਰ ਸ਼ਰਾਬ ਘੁਟਾਲੇ ਦਾ ਝੂਠਾ ਕੇਸ ਦਰਜ ਕੀਤਾ ਗਿਆ ਸੀ, ਜੋ ਦਿੱਲੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਝੂਠੇ ਕੇਸ ਵਿਚੋਂ ਬਰੀ ਕਰ ਦਿਤਾ ਹੈ | ਅਦਾਲਤੀ ਆਏ ਇਸ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਸੱਚਾਈ ਦੀ ਹਮੇਸ਼ਾਂ ਜਿੱਤ ਹੁੰਦੀ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਚੇਅਰਮੈਨ ਜਲ ਸਰੋਤ ਪ੍ਰਬੰਧਨ ਵਿਕਾਸ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਚੀਮਾ ਨੇ ਕਿਹਾ ਕਿ ਐਜੂਕੇਸ਼ਨ ਅਤੇ ਹੈਲਥ ਪੋਲਿਸੀ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਹੋਂਦ ਵਿਚ ਆਈ ਸੀ ਪ੍ਰੰਤੂ ਸਿਹਤ ਅਤੇ ਸਿੱਖਿਆ ਪਾਲਸੀ ਭਾਰਤੀ ਜਨਤਾ ਪਾਰਟੀ ਨੂੰ ਹਜਮ ਨਹੀਂ ਸੀ ਹੋ ਰਹੀ | ਆਮ ਆਦਮੀ ਪਾਰਟੀ ਦੀ ਵੱਧ ਰਹੀ ਹਰਮਨ ਪਿਆਰਤਾ ਤੋਂ ਬੁਖਲਾ ਕੇ ਮੋਦੀ ਸਰਕਾਰ ਵਲੋਂ ਆਪਣੀਆਂ ਏਜੰਸੀਆਂ ਰਾਹੀਂ ਸ਼ਰਾਬ ਘੁਟਾਲੇ ਦਾ ਝੂਠਾ ਕੇਸ ਦਰਜ ਕਰਕੇ ਜੇਲੀ ਡੱਕ ਦਿੱਤਾ ਗਿਆ ਪ੍ਰੰਤੂ ਦਿੱਲੀ ਅਦਾਲਤ ਵਲੋਂ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਸਮੇਤ ਪਾਰਟੀ ਦੇ 23 ਆਗੂਆਂ ਤੇ ਵਰਕਰਾਂ ਨੂੰ ਬਰੀ ਕਰ ਦਿੱਤਾ, ਜਿਸ ਨਾਲ ਪਾਰਟੀ ਵਰਕਰਾਂ ਅੰਦਰ ਖੁਸ਼ੀ ਦਾ ਮਾਹੌਲ ਹੈ |

ਪਿਛਲੀ ਖ਼ਬਰ ਮਾਝਾ ਕਾਲਜ ਵਿਚ ਨੈਸ਼ਨਲ ਸਾਇੰਸ ਦਿਵਸ ਮਨਾਇਆ <br/> ਅਗਲੀ ਖ਼ਬਰ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰ ਕੇ ਭਾਜਪਾ ਦਾ ਬਦਲਾਖੋਰੀ ਚਿਹਰਾ ਨੰਗਾ ਕੀਤਾ-ਸੰਧੂ, ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।