15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

270 ਗ੍ਰਾਮ ਹੈਰੋਇਨ ਤੇ ਪਿਸਟਲ ਸਮੇਤ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 01-03-2026
ਤਰਨ ਤਾਰਨ, 28 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਗਸ਼ਤ ਦੌਰਾਨ 270 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਖਾਲੜਾ ਦੇ ਐੱਸ.ਆਈ. ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਜਦੋਂ ਉਹ ਪੁੱਲ ਸੂਆ ਪਿੰਡ ਡਲੀਰੀ ਪੁੱਜੇ ਤਾਂ ਦੋ ਵਿਅਕਤੀ ਇਕ ਬਿਨਾਂ ਨੰਬਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸਨ, ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 270 ਗ੍ਰਾਮ ਹੈਰੋਇਨ,ਇਕ ਪਿਸਟਲ ਬਰਾਮਦ ਕੀਤਾ ਗਿਆ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਜਗਬੀਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਕਾਲੇ ਭਿੱਖੀਵਿੰਡ ਅਤੇ ਕਿਸ਼ਨਪਾਲ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਡੱਲ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਗਿ੍ਫ਼ਤਾਰ ਕਿਸਾਨ ਰਿਹਾਅ ਕਰੋ, ਖੰਡ ਮਿੱਲ ਚਾਲੂ ਕਰੋ- ਸੁਖਦੇਵ ਮਾਣੋਚਾਹਲ <br/> ਅਗਲੀ ਖ਼ਬਰ ਮਾਝਾ ਕਾਲਜ ਵਿਚ ਨੈਸ਼ਨਲ ਸਾਇੰਸ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।