ਤਰਨ ਤਾਰਨ, 28 ਫਰਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਇਲਾਕੇ ਸਰਾਏ ਅਮਾਨਤ ਖਾਂ ਵਿਖੇ ਬੀ.ਐੱਸ.ਐੱਫ ਦੇ ਜਵਾਨਾਂ ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 864 ਗ੍ਰਾਮ ਅਫੀਮ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ ਦੀ 181 ਬਟਾਲੀਅਨ ਦੇ ਕੰਪਨੀ ਕਮਾਂਡਰ ਸੁਮੀਰ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਇਕ ਵਜਨਦਾਰ ਲਿਫਾਫਾ ਡਰੋਨ ਰਾਹੀਂ ਪਾਕਿਸਤਾਨ ਦੀ ਤਰਫੋਂ ਆਇਆ ਹੈ ਤਾਂ ਤੁਰੰਤ ਉਹ ਪੁਲਿ ਪਾਰਟੀ ਸਮੇਤ ਪੁੱਜੇ ਅਤੇ ਲਿਫਾਫੇ ਨੂੰ ਖੋਲ ਕੇ ਉਸ ਦਾ ਵਜਨ ਚੈਕ ਕੀਤਾ ਤਾਂ ਉਸ ਵਿਚੋਂ 864 ਗ੍ਰਾਮ ਅਫੀਮ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |