15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ <br/>

ਅਜੀਤ ਡੈਸਕ 01-03-2026
ਝਬਾਲ, 28 ਫਰਵਰੀ (ਸੁਖਦੇਵ ਸਿੰਘ)- ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਪ੍ਰੋਫੈਸਰ ਡਾਕਟਰ ਸੁਖਦੇਵ ਸਿੰਘ ਸਾਬਕਾ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਵਿਚ ਇੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ | ਡਾਕਟਰ ਅਮਰਬੀਰ ਸਿੰਘ ਨੇ ਕਾਲਜ ਦੀ ਸਲਾਨਾ ਪ੍ਰਗਤੀ ਰਿਪੋਰਟ ਪੜ੍ਹੀ | ਜਿਸ ਵਿਚ ਕਾਲਜ ਦੀਆਂ ਸਾਲ 2025-26 ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ | ਇਸ ਮੌਕੇ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿਚ ਸਰਵਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਡਾਕਟਰ ਸੁਖਦੇਵ ਸਿੰਘ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਮਹੱਤਵ ਬਾਰੇ ਦੱਸਿਆ ਅਤੇ ਚੰਗੇ ਰਾਹ 'ਤੇ ਚੱਲਣ ਲਈ ਗੁਰਬਾਣੀ ਦਾ ਓਟ ਆਸਰਾ ਲੈਣ 'ਤੇ ਜ਼ੋਰ ਦਿੱਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ-ਰੰਗ ਸੱਭਿਆਚਾਰਿਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ਡਾਕਟਰ ਕਰਨਜੀਤ ਸਿੰਘ ਬੇਦੀ ਵਲੋਂ ਮੁੱਖ ਮਹਿਮਾਨ ਦਾ ਕਾਲਜ ਆਉਣ 'ਤੇ ਧੰਨਵਾਦ ਕੀਤਾ ਅਤੇ ਇਸ ਸਮਾਗਮ ਦੀ ਸਫ਼ਲਤਾ ਲਈ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਸਟੇਜ ਦਾ ਸੰਚਾਲਣ ਪ੍ਰੋ.ਸੁਰਿੰਦਰ ਸਿੰਘ ਵਲੋਂ ਬੜੇ ਸੁਚੱਜੇ ਢੰਗ ਨਾਲ ਕੀਤਾ ਗਿਆ | ਇਸ ਮੌਕੇ ਕਾਲਜ ਸੁਪਰਡੈਂਟ ਤੇਜਿੰਦਰਪਾਲ ਸਿੰਘ, ਪ੍ਰੋਫੈਸਰ ਸੁਖਪਾਲ ਕੌਰ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋਫੈਸਰ ਗਗਨਦੀਪ ਕੌਰ, ਪ੍ਰੋਫੈਸਰ ਚੰਦਪ੍ਹੀਤ ਕੌਰ, ਪ੍ਰੋਫੈਸਰ ਅਮਰਜੀਤ ਕੌਰ, ਪ੍ਰੋਫੈਸਰ ਅਮਰਪ੍ਰੀਤ ਕੌਰ, ਸੁਖਬੀਰ ਸਿੰਘ ਅਤੇ ਨਿਰਵੈਲ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਕਰੇਟਾ ਗੱਡੀ ਦੀ ਟੱਕਰ ਨਾਲ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਭਾਈ ਮਨਜੀਤ ਸਿੰਘ ਵਲੋਂ 6 ਮਾਰਚ ਦੇ ਪੰਥਕ ਇਕੱਠ ਸੰਬੰਧੀ ਸੰਗਤਾਂ ਨਾਲ ਵਿਚਾਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।