ਤਰਨ ਤਾਰਨ, 28 ਫਰਵਰੀ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਅਮਨਦੀਪ ਭੱਟੀ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਵਿਗਿਆਨ ਨਾਲ ਸੰਬੰਧਿਤ ਵੱਖ-ਵੱਖ ਮਾਡਲ ਤਿਆਰ ਕੀਤੇ ਗਏ | ਇਸਦੇ ਨਾਲ ਹੀ ਵਿਦਿਆਰਥੀਆਂ ਨੇ ਕਵਿਜ਼ ਮੁਕਾਬਲੇ ਅਤੇ ਪੋਸਟਰ ਮੁਕਾਬਲੇ ਵਿਚ ਵੀ ਭਾਗ ਲਿਆ | ਕਾਲਜ ਦੀ ਸਹਾਇਕ ਪ੍ਰੋਫੈਸਰ ਸੰਗੀਤਾ ਅਗਨੀਹੋਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਹੁਨਰ ਸਿਖਾਉਣ ਲਈ ਕਾਲਜ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ | ਇਸ ਨਾਲ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਹੋਰ ਨਿਖਰਦੀ ਹੈ | ਮੰਚ ਦਾ ਸੰਚਾਲਨ ਸਹਾਇਕ ਪ੍ਰੋਫੈਸਰ ਡਾ. ਅਜੂਨੀ ਵਲੋਂ ਕੀਤਾ ਗਿਆ | ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ | ਇਸ ਮੌਕੇ ਕਾਲਜ ਦੀ ਵਾਈਸ ਪਿ੍ੰਸੀਪਲ ਡਾ. ਗੁਰਿੰਦਰਜੀਤ ਕੌਰ, ਸਹਾਇਕ ਪ੍ਰੋ.ਮਨਦੀਪ ਕੌਰ, ਸਹਾਇਕ ਪ੍ਰੋਫੈਸਰ ਕੁਲਵੰਤ ਸਿੰਘ, ਸਹਾਇਕ ਪ੍ਰੋਫੈਸਰ ਰਿਤੁ, ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਡਾ. ਅਰਸ਼ਦੀਪ ਕੌਰ ਗਿੱਲ, ਸਹਾਇਕ ਪ੍ਰੋਫੈਸਰ ਸਵਪਨਦੀਪ ਸਿੰਘ, ਸਹਾਇਕ ਪ੍ਰੋਫੈਸਰ ਬਿਕਰਮਜੀਤ ਸਿੰਘ, ਸਹਾਇਕ ਪ੍ਰੋਫੈਸਰ ਪ੍ਰਭਜੋਤ ਸੂਦ, ਸਹਾਇਕ ਪ੍ਰੋਫੈਸਰ ਰਣਦੀਪ ਕੌਰ ਅਤੇ ਹੋਰ ਵਿਦਿਆਰਥੀ ਤੇ ਸਟਾਫ ਮੈਂਬਰ ਹਾਜ਼ਰ ਸਨ |