ਫਤਿਆਬਾਦ, 28 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਸੀਨੀਅਰ ਨੇਤਾ ਮੁਨੀਸ਼ ਸਿਸੋਦੀਆ ਤੋੋਂ ਇਲਾਵਾ 23 ਹੋਰਨਾਂ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਨੇ ਇਸ ਨੂੰ ੂੰ ਸੱਚ ਦੀ ਜਿੱਤ ਕਰਾਰ ਦਿੱਤਾ | ਇਸ ਮੌਕੇ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਲੋਕਾਂ ਦਾ ਨਿਆ ਪ੍ਰਣਾਲੀ ਵਿਚ ਵਿਸ਼ਵਾਸ ਹੋਰ ਵੀ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪਾਰਟੀ ਸਮੱਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵੱਖ ਵੱਖ ਪਿੰਡਾਂ ਵਿਚ ਲੋਕਾਂ ਵਲੋਂ ਖੁਸ਼ੀ ਵਿਚ ਲੱਡੂ ਵੰਡੇ ਗਏ ਹਨ | ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਸਰਕਾਰ ਦੀ ਬਦਨੀਤੀ ਵੀ ਜੱਗ ਜਾਹਰ ਕਰ ਦਿੱਤੀ ਅਤੇ ਭਾਜਪਾ ਕਟਿਹਰੇ ਵਿਚ ਖੜਾ ਕਰ ਦਿੱਤਾ ਹੈ, ਜਿਸਦੇ ਇਸ਼ਾਰਿਆਂ 'ਤੇ ਕੱਟੜ ਇਮਾਨਦਾਰ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁਨੀਸ਼ ਸਿਸੋਦੀਆ ਨੂੰ ਬਦਨਾਮ ਕਰਨ ਲਈ ਭਿ੍ਸ਼ਟਾਚਾਰ ਦੇ ਝੂਠੇ ਕੇਸ ਵਿਚ ਫਸਾਇਆ ਗਿਆ ਸੀ | ਇਸ ਮੌਕੇ ਦਿਲਬਾਗ ਸਿੰਘ ਵਿਰਕ, ਕੰਵਲਜੀਤ ਸਿੰਘ ਸੰਧੂ ਖਵਾਸਪੁਰ, ਸਤਨਾਮ ਸਿੰਘ ਸੱਤਾ ਧੱਜੂ ਨੇ ਵੀ ਖੁਸ਼ੀ ਪ੍ਰਗਟ ਕੀਤੀ |