ਮੀਆਂਵਿੰਡ, 28 ਫਰਵਰੀ (ਸੰਧੂ)- ਭਾਜਪਾ ਦੇ ਸੀਨੀਅਰ ਆਗੂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਆਪਣੇ ਪਿਤਾ ਸਵਰਗੀ ਮਾਸਟਰ ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਅੱਖਾਂ ਦੇ ਸੀਨੀਅਰ ਮੈਡੀਕਲ ਡਾਕਟਰਾਂ ਵਲੋਂ ਆਏ ਹੋਏ ਮਰੀਜ਼ਾਂ ਦੇ ਟੈਸਟ ਕੀਤੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਅੱਜ ਇਸ ਕੈਂਪ ਵਿਚ ਲੱਗਪਗ 500 ਮਰੀਜ਼ ਅੱਖਾਂ ਚੈੱਕ ਕਰਵਾਉਣ ਆਏ ਤੇ ਇੰਨ੍ਹਾਂ ਵਿਚੋਂ ਜਿਆਦਾਤਰ ਮਰੀਜ਼ਾਂ ਨੂੰ ਐਨਕਾਂ ਅਤੇ ਦਾਰੂ ਦਿੱਤਾ ਗਿਆ ਹੈ ਅਤੇ ਜਿਹੜੇ ਮਰੀਜ਼ਾਂ ਦੇ ਅਪ੍ਰੇਸ਼ਨ ਕਰਨ ਦੀ ਲੋੜ ਹੈ, ਉਨ੍ਹਾਂ ਦੇ ਅਗਲੇ ਮਹੀਨੇ ਅਪ੍ਰੇਸ਼ਨ ਕਰਵਾਏ ਜਾਣਗੇ | ਇਸ ਮੌਕੇ ਗੱਲਬਾਤ ਕਰਦਿਆਂ ਨਿਗਾ ਚੈੱਕ ਕਰਵਾਉਣ ਆਏ ਮਰੀਜ਼ਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਜਿਆਦਾਤਰ ਗਰੀਬ ਪਰਿਵਾਰਾਂ ਨਾਲ ਸਬੰਧਿਤ ਹਾਂ | ਜਿਸ ਕਰਕੇ ਅਸੀਂ ਆਪਣੇ ਟੈਸਟ ਕਰਵਾਉਣ ਦੇ ਸਮਰੱਥ ਨਹੀਂ ਸਨ ਤੇ ਅਸੀਂ ਧੰਨਵਾਦੀ ਹਾਂ ਮਨਜੀਤ ਸਿੰਘ ਮੰਨਾ ਦੇ ਜਿੰਨ੍ਹਾਂ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਅੱਖਾਂ ਦਾ ਇਲਾਜ ਕਰਵਾ ਰਹੇ ਹਾਂ | ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਇੰਸਪੈਕਟਰ ਜ਼ੋਰਾਵਰ ਸਿੰਘ, ਡਿੰਪੀ ਮੀਆਂਵਿੰਡ, ਜ਼ਿਲ੍ਹਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ, ਪ੍ਰਭਜੋਤ ਸਿੰਘ ਨਾਗੋਕੇ, ਬਾਊ ਭੈਣੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਜਸ ਭੋਰਸੀ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਆਦਿ ਹਾਜ਼ਰ ਸਨ |