08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ 8 ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ <br/>

ਅਜੀਤ ਡੈਸਕ 02-03-2026
ਤਰਨ ਤਾਰਨ, 1 ਮਾਰਚ (ਇਕਬਾਲ ਸਿੰਘ ਸੋਢੀ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਖ਼ਿਲਾਫ਼ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰਨ ਅਤੇ ਸਰਕਾਰ ਦਾ ਪੁਤਲਾ ਫੂਕਣ ਦਾ ਐਲਾਨ ਕਰਦਿਆਂ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਗੁਰਦੁਆਰਾ ਸਾਹਿਬ ਤਿ੍ਪੜੀ ਤੋਂ ਹੁੰਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਚੌਂਕ 'ਚ ਚੱਕਾ ਜਾਮ ਕਰਕੇ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਮਿਤੀ 15 ਫਰਵਰੀ ਨੂੰ ਵੀ ਕਰਮਚਾਰੀਆਂ ਵਲੋਂ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਉਪਰੰਤ 18 ਫਰਵਰੀ ਨੂੰ ਪੈਨਲ ਮੀਟਿੰਗ ਮਿਲਣ ਉਪਰੰਤ ਤੇ ਮੰਗਾਂ ਨੂੰ ਮੰਨਣ ਦੇ ਵਿਸ਼ਵਾਸ ਨਾਲ ਐਸੋਸੀਏਸ਼ਨ ਨੇ ਧਰਨਾ ਚੁੱਕਿਆ ਸੀ ਅਤੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਇਕ ਹਫ਼ਤੇ ਤੇ ਅੰਦਰ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮਾਰਚ ਦੇ ਪਹਿਲੇ ਹਫਤੇ ਧਰਨਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਤਕਰੀਬਨ 15 ਦਿਨ ਬੀਤ ਜਾਣ ਉਪਰ ਵੀ ਕਰਮਚਾਰੀਆਂ ਦੀ ਮੰਗ ਦਿੱਲੀ ਸਰਕਾਰ ਦੀ ਤਰਜ 'ਤੇ 20 ਫ਼ੀਸਦੀ ਵਾਧਾ ਉਪਰ ਕੋਈ ਕਰਵਾਈ ਨਹੀਂ ਕੀਤੀ ਗਈ, ਜਿਸ ਨਾਲ ਕਮਰਚਾਰੀਆਂ 'ਚ ਰੋਸ ਦੀ ਭਾਵਨਾ ਹੈ ਤੇ ਇਸ ਰੋਸ ਨੰੂ ਪ੍ਰਗਟ ਕਰਨ ਲਈ ਮਿਤੀ 8 ਮਾਰਚ 2026 ਨੂੰ ਕਰਮਚਾਰੀ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਦਾ ਘਿਰਾਓ ਕਰਨਗੇ | ਗੁਰਜੰਟ ਸਿੰਘ ਖੰਨਾ ਜਨਰਲ ਸਕੱਤਰ ਨੇ ਦੱਸਿਆ ਕਿ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਨੇ ਦੱਸਿਆ ਕਿ ਇਹ ਧਰਨਾ ਛੁੱਟੀ ਵਾਲੇ ਦਿਨ ਲਗਾਇਆ ਜਾ ਰਿਹਾ ਹੈ, ਤਾਂ ਜੋ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ | ਇਸ ਮੌਕੇ ਯੂਨੀਅਨ ਦੇ ਪ੍ਰੈੱਸ ਸਕੱਤਰ ਮੁਨੀਸ਼ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦ ਹੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ 2027 ਦੀਆਂ ਚੋਣਾਂ ਦੌਰਾਨ ਘਰ-ਘਰ ਜਾ ਕੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਫੈਂਕੇ ਰਾਹੀਂ ਮੰਗਵਾਏ ਅਫ਼ੀਮ, ਮੋਬਾਈਲ ਅਤੇ ਹੋਰ ਸਾਮਾਨ ਬਰਾਮਦ 2 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦ... ਅਗਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਦਾ ਬਰੀ ਹੋਣਾ ਸੱਚਾਈ ਦੀ ਜਿੱਤ-ਗਗਨਦੀਪ, ਨਵਪ੍ਰੀਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।