08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਸ਼ਹੀਦੀ ਸ਼ਤਾਬਦੀ ਤੇ ਭਾਈ ਸੁੱਖਾ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਮਾੜੀ ਕੰਬੋਕੇ ਵਿਖੇ ਧਾਰਮਿਕ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 02-03-2026
ਖਾਲੜਾ, 1 ਮਾਰਚ (ਜੱਜਪਾਲ ਸਿੰਘ ਜੱਜ)-ਪੰਥ ਦੀ ਇਕਲੌਤਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ 300 ਸਾਲਾ ਸ਼ਹੀਦੀ ਦਿਹਾੜਾ 8 ਮਾਰਚ ਤੋਂ 14 ਮਾਰਚ ਤੱਕ ਉਨ੍ਹਾਂ ਦੇ ਜੱਦੀ ਪਿੰਡ ਵਾਂ ਵਿਖੇ ਮਨਾਈ ਜਾ ਰਹੀ ਹੈ | ਇਸ ਸੰਬੰਧ 'ਚ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਵੱਖ-ਵੱਖ ਪਿੰਡਾਂ 'ਚ ਇਸ ਸ਼ਤਾਬਦੀ ਦੇ ਸੰਬੰਧ ਵਿਚ ਜਾਣਕਾਰੀ ਦੇਣ ਹਿੱਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੀ ਸ਼ੁਰੂਆਤ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਮਾੜੀ ਕੰਬੋਕੇ ਤੋਂ ਕੀਤੀ ਗਈ | ਇਸ ਅਸਥਾਨ 'ਤੇ ਬਾਬਾ ਬਲਵਿੰਦਰ ਸਿੰਘ ਤੇ ਬਾਬਾ ਸੁਖਚੈਨ ਸਿੰਘ ਦੇ ਸਹਿਯੋਗ ਨਾਲ ਬੱਚਿਆਂ ਦੇ ਦਸਤਾਰ, ਦੁਮਾਲਾ, ਲੰਮੇ ਕੇਸ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ 'ਚ ਇਲਾਕੇ ਦੇ ਬੱਚਿਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਬੱਚਿਆਂ ਦੇ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ | ਹਰੇਕ ਗਰੁੱਪ ਵਿਚ ਪਹਿਲੇ, ਦੂਸਰੇ, ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ, ਧਾਰਮਿਕ ਸਾਹਿਤ ਤੇ ਬਾਕੀ ਸਾਰਿਆਂ ਬੱਚਿਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਬੱਚਿਆਂ ਦੇ ਸੰਗਤੀ ਰੂਪ ਵਿਚ ਸਵਾਲ ਜਵਾਬ ਮੁਕਾਬਲੇ ਵੀ ਕਰਵਾਏ ਗਏ, ਜਿਸ ਦਾ ਜਵਾਬ ਦੇਣ ਵਾਲੇ ਬੱਚੇ ਨੂੰ ਉਸੇ ਸਮੇਂ ਰੋਟੀ ਵਾਲਾ ਟਿਫਨ ਦੇ ਕੇ ਸਨਮਾਨਿਤ ਕੀਤਾ ਗਿਆ | ਸੁਸਾਇਟੀ ਵਲੋਂ ਉਚੇਚੇ ਤੌਰ 'ਤੇ ਪਹੁੰਚੇ ਭਾਈ ਜਗਜੀਤ ਸਿੰਘ ਅਹਿਮਦਪੁਰ ਸਿੱਖ ਪ੍ਰਚਾਰਕ, ਹਰਪ੍ਰੀਤ ਸਿੰਘ ਪੱਟੀ, ਭਾਈ ਦਿਲਬਾਗ ਸਿੰਘ ਮੀਤ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਭਾਈ ਰਛਪਾਲ ਸਿੰਘ ਡੱਲ, ਭਾਈ ਸਲਵਿੰਦਰ ਸਿੰਘ ਫੌਜੀ ਡੱਲ, ਹਰਮਨਪ੍ਰੀਤ ਸਿੰਘ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ ਅਤੇ ਗਗਨਦੀਪ ਸਿੰਘ ਭਿੱਖੀਵਿੰਡ ਨੇ ਸ਼ਮੂਲੀਅਤ ਕੀਤੀ | ਇਸ ਸਮੇਂ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਭਾਈ ਤਾਰਾ ਸਿੰਘ ਵਾਂ ਇਕ ਅਜਿਹੀ ਗੁਰਸਿੱਖ ਹੋਏ ਹਨ, ਜੋ ਕਿਰਤਕਾਰ ਕਰਦਿਆਂ ਹੋਇਆਂ ਰੱਬੀ ਇਬਾਦਤ 'ਚ ਲੱਗੇ ਰਹਿੰਦੇ ਸਨ, ਪਰ ਜਦੋਂ ਉਨ੍ਹਾਂ 'ਤੇ ਲਾਹੌਰ ਤੋਂ ਮੋਮਨ ਖਾਂ ਦੀ ਅਗਵਾਈ ਵਿਚ ਫੌਜ ਚੜ੍ਹ ਕੇ ਆਈ ਤਾਂ ਉਨ੍ਹਾਂ ਨੇ ਤੇਗ ਦੇ ਨਾਲ ਉਸ ਫੌਜ ਦਾ ਟਾਕਰਾ ਵੀ ਕੀਤਾ | ਇਸ ਜੰਗ ਦੀ ਵਿਲੱਖਣਤਾ ਇਹ ਸੀ ਕਿ ਇਕ ਪਾਸੇ ਗੁਰੂ ਜੀ ਦੇ ਲਾਡਲੇ 21 ਗੁਰਸਿੱਖ ਸਨ ਅਤੇ ਦੂਸਰੇ ਪਾਸੇ ਲਾਹੌਰ ਤੋਂ ਵਿਸ਼ੇਸ਼ ਤੌਰ 'ਤੇ ਸਿਖਲਾਈ ਲੈ ਕੇ ਆਏ ਹੋਏ 2200 ਮੁਗਲ ਸਨ | ਉਨ੍ਹਾਂ ਕਿਹਾ ਕਿ ਗੁਰੂ ਕੇ ਸਿੱਖ ਗੁਰੂ ਕੇ ਸਿਧਾਂਤਾਂ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਦਾ ਜਾਮ ਪੀ ਗਏ | ਗੁਰਦੁਆਰਾ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਵਲੋਂ ਭਾਈ ਸੁੱਖਾ ਸਿੰਘ ਦੇ ਜੀਵਨ ਬਾਬਤ ਵਿਸਥਾਰ ਵਿਚ ਜਾਣਕਾਰੀ ਬੱਚਿਆਂ ਨਾਲ ਸਾਂਝੀ ਕੀਤੀ ਗਈ ਅਤੇ ਨਾਲ ਹੀ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਹਰੇਕ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਭਾਈ ਹਰਜੀਤ ਸਿੰਘ ਲਹਿਰੀ ਵਲੋਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਵਾਲੀਆਂ ਸ਼ਖਸੀਅਤਾਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰਾਂ ਦਾ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਮਨਦੀਪ ਸਿੰਘ ਘੋਲੀਆ ਕਲਾਂ, ਸੁਖਵਿੰਦਰ ਸਿੰਘ ਖਾਲੜਾ, ਵਜੀਰ ਸਿੰਘ ਆਸਲ, ਨਿੰਦਰਪਾਲ ਸਿੰਘ ਮੱਖੂ, ਗੁਰਮੀਤ ਸਿੰਘ ਮਾਲੂਵਾਲ, ਭਾਈ ਸੁਖਦੇਵ ਸਿੰਘ ਮਾੜੀ ਕੰਬੋਕੇ, ਆਕਾਸ਼ਦੀਪ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਕੋਲਕਾਤਾ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਬੂਹ (ਹਰੀਕੇ) ਵਿਖੇ ਵਰਕਸ਼ਾਪ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।